Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

May 13, 2026 10:13 PM
Rozana Sehaj times
ਸੰਗਰੂਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਜ਼ਿਲ੍ਹਾ ਮਾਨਸਾ ਦੇ 13 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ।ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਇਸ ਵਿਸ਼ੇਸ਼ ਪ੍ਰਾਪਤੀ ਲਈ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਸ਼ਾਨਦਾਰ ਨਤੀਜੇ ਆਏ ਹਨ। ਉਨ੍ਹਾਂ ਬਾਰ੍ਹਵੀਂ ਦੀ ਪ੍ਰੀਖਿਆ ਵਿੱਚੋਂ ਪਾਸ ਹੋਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂਕੁਲ ਅਕੈਡਮੀ ਪਬਲਿਕ ਸਸਸ ਉੱਭਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੁਰੂਕੁਲ ਅਕੈਡਮੀ ਪਬਲਿਕ ਸਸਸ ਉੱਭਾ ਦੇ ਵਿਦਿਆਰਥੀ ਤਨੀਸ ਜਿੰਦਲ ਨੇ 496 ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ। ਖੁਸ਼ਪ੍ਰੀਤ ਕੌਰ ਸਸਸਸ (ਕੁੜੀਆਂ) ਖਿਆਲਾ ਕਲਾਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 490 ਅੰਕਾਂ ਨਾਲ ਗਿਆਰ੍ਹਵਾਂ, ਸਸਸਸ ਕੁੜੀਆਂ ਫਫੜੇ ਭਾਈ ਕੇ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ 489 ਅੰਕਾਂ ਨਾਲ ਬਾਰ੍ਹਵਾਂ, ਸਸਸਸ ਕੁਲਰੀਆਂ ਦੀ ਵਿਦਿਆਰਥਣ ਸੁਖਚੈਨ ਕੌਰ ਨੇ 488 ਅੰਕਾਂ ਨਾਲ ਤੇਰ੍ਹਵਾਂ, ਸਰਕਾਰੀ ਮਾਡਲ ਸਸਸ ਦਾਤੇਵਾਸ ਦੀ ਵਿਦਿਆਰਥਣ ਭੁਪਿੰਦਰ ਕੌਰ ਨੇ 487 ਅੰਕ ਪ੍ਰਾਪਤ ਕਰਕੇ 14ਵਾਂ, ਸਸਸਸ ਝੰਡੂਕੇ ਦੀ ਵਿਦਿਆਰਥਣ ਸੋਨੂੰ ਬਾਈ ਨੇ 487 ਅੰਕ ਪ੍ਰਾਪਤ ਕਰਕੇ 14ਵਾਂ, ਮਾਈ ਭਾਗੋ ਪਬਲਿਕ ਸਕੂਲ ਰੱਲਾ ਦੀ ਵਿਦਿਆਰਥਣ ਹਰਨੂਰ ਕੌਰ ਨੇ 486 ਅੰਕਾਂ ਨਾਲ 15ਵਾਂ, ਸਰਕਾਰੀ ਮਾਡਲ ਸਸਸ ਦਾਤੇਵਾਸ ਦੀ ਵਿਦਿਆਰਥਣ ਰਮਨਦੀਪ ਕੌਰ ਨੇ 485 ਅੰਕ ਪ੍ਰਾਪਤ ਕਰਕੇ 16ਵਾਂ, ਪੀ ਐਮ ਸ਼੍ਰੀ ਸਰਕਾਰੀ ਸਸਸ ਕੁੜੀਆਂ ਬੁਢਲਾਡਾ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ 485 ਅੰਕ ਪ੍ਰਾਪਤ ਕਰਕੇ 16ਵਾਂ, ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਦੀ ਵਿਦਿਆਰਥਣ ਸਬੀਨਾ ਪ੍ਰਵੀਨ ਨੇ 485 ਅੰਕਾਂ ਨਾਲ 16ਵਾਂ, ਸਸਸਸ ਝੰਡੂਕੇ ਦੀ ਵਿਦਿਆਰਥਣ ਅਰਨਪ੍ਰੀਤ ਕੌਰ ਨੇ 484 ਅਤੇ ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਦੇ ਵਿਦਿਆਰਥੀ ਅਕਸ਼ਿਤ ਸਿੰਗਲਾ ਨੇ 484 ਅੰਕਾਂ ਨਾਲ 17ਵਾਂ ਸਥਾਨ ਹਾਸਲ ਕੀਤਾ ਹੈ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ