ਲੁਧਿਆਣਾ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਜਿੱਤ ਹਾਸਲ ਕਰੇਗਾ ਤੇ ਸੂਬੇ ਵਿੱਚ ਇਸ ਦੀ ਸਰਕਾਰ ਬਣੇਗੀ। ਪੰਜਾਬ ਦੇ ਲੋਕ ਇੱਕ ਵਾਰ ਫਿਰ ਅਕਾਲੀ ਦਲ ਨੂੰ ਮੌਕਾ ਦੇਣ ਲਈ ਤਿਆਰ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇਨਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਪਿੰਡ ਹਰਨਾਮਪੁਰਾ ਵਿਖੇ ਆਪਣੀ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤੇ ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਰਕਾਰ ਤੋਂ ਲੋਕ ਨਿਰਾਸ਼ ਹੋ ਚੁੱਕੇ ਹਨ ਅਤੇ ਹਰ ਵਰਗ ਬਦਲਾਅ ਚਾਹੁੰਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਪ੍ਰੇਮ ਸਿੰਘ ਹਰਨਾਮਪੁਰਾ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਲੋਕ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਪੰਜਾਬ ਵਿੱਚ ਮੁੜ ਵਿਕਾਸ ਅਤੇ ਸ਼ਾਂਤੀ ਦਾ ਦੌਰ ਆਵੇਗਾ। ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਦਰਸ਼ਨ ਸਿੰਘ , ਮਹਿੰਦਰ ਸਿੰਘ ਚਹਿਲ, ਬਲਵੀਰ ਸਿੰਘ , ਸੁਖਵਿੰਦਰ ਸਿੰਘ ਚਹਿਲ, ਗੁਰਦੀਪ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ ਮਹਿਮੀ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ ਧਾਲੀਵਾਲ, ਜਗਤਾਰ ਸਿੰਘ ਧਾਲੀਵਾਲ, ਅਮਨ ਸਿੰਘ, ਅਮਰਜੀਤ ਸਿੰਘ ਚਹਿਲ,ਨਿਰਭੈ ਸਿੰਘ, ਸੋਨੀ ਕੈਂਥ, ਹਰਬੰਸ ਸਿੰਘ, ਸੁਦਾਗਰ ਸਿੰਘ,ਬਲਵਿੰਦਰ ਸਿੰਘ, ਪਿਆਰਾ ਸਿੰਘ, ਮਨਜੋਤ ਸਿੰਘ, ਸੁਖਜੀਤ ਸਿੰਘ, ਤਜਿੰਦਰ ਸਿੰਘ ਬੈਂਸ, ਪਰਮਜੀਤ ਸਿੰਘ ਨੱਤ, ਨਗਿੰਦਰ ਸਿੰਘ ਬਿੱਟੂ, ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।