Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

May 13, 2026 10:24 PM
Rozana Sehaj times
ਸੁਨਾਮ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਨਾਮ ਵਿਖੇ ਟਕਸਾਲੀ ਅਕਾਲੀ ਪਰਿਵਾਰ ਦੇ ਮੈਂਬਰ ਬੀਬੀ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ। ਬੀਬੀ ਨਰੰਜਨ ਕੌਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾਈ ਪ੍ਰਚਾਰ ਸਕੱਤਰ ਅਤੇ ਸਾਬਕਾ ਕੌਂਸਲਰ ਪ੍ਰਭਸ਼ਰਨ ਸਿੰਘ ਬੱਬੂ ਦੇ ਮਾਤਾ ਹਨ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਮੌਜੂਦਾ ਸਮੇਂ ਪੰਜਾਬ ਅਤੇ ਪੰਥ ਦੀ ਚੜ੍ਹਦੀਕਲਾ ਲਈ ਟਕਸਾਲੀ ਅਕਾਲੀ ਪਰਿਵਾਰਾਂ ਦੇ ਮੈਂਬਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਵਰਗੀ ਸੁਰਿੰਦਰ ਸਿੰਘ ਭਾਅ ਜੀ ਦਾ ਪਰਿਵਾਰ ਮੁੱਢ ਕਦੀਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। ਭਾਈ ਲੌਂਗੋਵਾਲ ਨੇ ਸੂਬੇ ਦੇ ਮੌਜੂਦਾ  ਹਾਲਾਤਾਂ ਤੇ ਗੱਲਬਾਤ ਕਰਦਿਆਂ ਆਖਿਆ ਕਿ ਰਾਜ ਦੇ ਹਾਲਾਤ ਬੇਹੱਦ ਮਾੜੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਸੂਬਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦੇ ਹੱਕਾਂ ਦੀ ਰਾਖੀ ਨੂੰ ਦਰਕਿਨਾਰ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਕੇਂਦਰ ਮੂਹਰੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਪਹਿਰੇਦਾਰੀ ਹਿੱਕ ਡਾਹਕੇ ਕਰੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਆਉਂਦੇ ਦਿਨਾਂ ਵਿੱਚ ਮੀਟਿੰਗ ਕਰਕੇ ਸਮੁੱਚੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰੇਗੀ। ਇਸ ਮੌਕੇ ਸਾਬਕਾ ਕੌਂਸਲਰ ਪ੍ਰਭਸ਼ਰਨ ਸਿੰਘ ਬੱਬੂ ਤੇ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਵਾਈ.ਐੱਸ ਪਬਲਿਕ ਸਕੂਲ ਨੇ ਸੀਬੀਐਸਈ ਕਲਾਸ 12 ਦੇ ਨਤੀਜਿਆਂ ਵਿੱਚ ਮਾਰੀ ਬਾਜ਼ੀ; 15 ਵਿਦਿਆਰਥੀਆਂ ਨੇ ਹਾਸਲ ਕੀਤੇ 90% ਤੋਂ ਵੱਧ ਅੰਕ