Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

May 13, 2026 10:31 PM
Rozana Sehaj times
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਹਲਕਾ ਗਿੱਲ ਦੇ ਵਿੱਚ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਅੱਜ ਪਿੰਡ ਕਾਦੀਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯੂ.ਪੀ. ਦੇ ਮੈਂਬਰ ਸੁਖਮੀਤ ਸਿੰਘ ਕਾਦੀਆਂ ਅਤੇ ਜ਼ਿਲ੍ਹਾ ਲੁਧਿਆਣਾ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਦੇ ਗ੍ਰਹਿ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਇੱਕ ਬਦਲਾਵ ਦੇ ਨਾਮ ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੁਟਕਲੇ ਅਤੇ ਪੰਜਾਬ ਦੀ ਜਨਤਾ ਉੱਤੇ ਭਾਰੀ ਕਰਜਾ ਦੇਣ ਤੋਂ ਤੋਂ ਸਿਵਾਏ ਲੋਕਾਂ ਦਾ ਕੁਝ ਨਹੀਂ ਸਵਾਰਿਆ, ਜਿਸ ਕਰਕੇ ਲੋਕਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਅਤੇ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਇਸ ਮੌਕੇ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਬੁਨਿਆਦੀ ਸਹੂਲਤਾਂ ਦੀ ਪੰਜਾਬ ਦੇ ਲੋਕ ਅੱਜ ਵੀ ਸ਼ਲਾਘਾ ਕਰਦੇ ਹਨ। ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਇਸ ਕੰਨਾਂ ਤੋਂ ਬੋਲੀ ਹੋਈ ਸਰਕਾਰ ਨੂੰ ਲੋਕ ਪੰਜਾਬ ਦੇ ਲੋਕ ਚਲਦਾ ਕਰਨ ਲਈ ਉਤਾਵਲੇ ਬੈਠੇ ਹਨ। ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਅਤੇ ਨਾਲ ਆਇਆ ਆਗੂਆਂ ਨੇ ਬੀਬੀ ਕਾਦੀਆਂ ਤੇ ਪਰਿਵਾਰ ਨੂੰ ਪੋਤੇ ਪੋਤੀ ਦੀਆਂ ਹਾਰਦਿਕ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਸੁਖਮੀਤ ਸਿੰਘ ਕਾਦੀਆਂ ਐਸ.ਜੀ.ਪੀ.ਸੀ. ਮੈਂਬਰ ਯੂ.ਪੀ, ਬੀਬੀ ਕਿਰਨਦੀਪ ਕੌਰ ਕਾਦੀਆਂ ਪ੍ਰਧਾਨ ਜ਼ਿਲ੍ਹਾ ਇਸਤਰੀ ਵਿੰਗ, ਜਥੇਦਾਰ ਕਰਮਜੀਤ ਸਿੰਘ ਲੁਧਿਆਣਾ ਮਲਕਪੁਰ ਸਰਕਲ ਪ੍ਰਧਾਨ, ਇਕਬਾਲ ਸਿੰਘ ਮੰਝ ਫੱਗੂਵਾਲ ਸਰਕਲ ਪ੍ਰਧਾਨ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ, ਭੁਪਿੰਦਰ ਸਿੰਘ ਬਾਰਨਹਾੜਾ, ਹਰਸ਼ਵੀਰ ਝੰਮਟ ਪ੍ਰਧਾਨ ਯੂਥ ਵਿੰਗ ਹਲਕਾ ਗਿੱਲ ਅਤੇ ਨਰਿੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ