Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

May 13, 2026 10:33 PM
Rozana Sehaj times
ਲੁਧਿਆਣਾ : ਲਾਗਲੇ ਪਿੰਡ ਸ਼ੰਕਰ (ਲੁਧਿਆਣਾ )ਦੀ ਜੰਮਪਲ ਪ੍ਰਭ ਸਿਮਰਨ ਕੌਰ ਸਪੁੱਤਰੀ ਬਲਜੀਤ ਸਿੰਘ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96ਪ੍ਰਤੀਸਤ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ, ਪਿੰਡ ਅਤੇ ਜਿਲ੍ਹੇ ਦਾ ਨਾਂਮ ਰੋਸ਼ਨ ਕੀਤਾ ਹੈ।ਇੱਥੇ ਵਰਨਣਯੋਗ ਇਹ ਹੈ ਕਿ ਪ੍ਰਭਸਿਮਰਨ ਕੌਰ ਸਾਹਨੇਵਾਲ ਦੇ ਟਗੌਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੀ ਇੱਕ ਹੋਣਹਾਰ ਤੇ ਮਿਹਨਤੀ ਵਿਦਿਆਰਥਣ ਹੈ। ਸਕੂਲ ਪ੍ਰਿੰਸੀਪਲ ਨੇ ਪ੍ਰਭਸਿਮਰਨ ਕੌਰ ਨੂੰ ਵੱਧ ਅੰਕ ਪ੍ਰਾਪਤ ਕਰਨ ਤੇ ਮੁਬਾਰਕਬਾਦ ਦਿੱਤੀ।ਅਤੇ ਇਸ ਦੇ ਮਾਤਾ ਪਿਤਾ ਨੂੰ ਵੀ ਮੁਬਾਰਕਾਂ ਦਿੱਤੀਆਂ । ਪ੍ਰਭਸਿਮਰਨ ਕੌਰ ਦੇ ਪਿਤਾ ਡਾਕ ਵਿਭਾਗ ਚ ਸੁਪਰਡੈਂਟ ਤੌਰ ਤੇ ਸੇਵਾ ਨਿਭਾ ਰਹੇ ਹਨ। ਜਦੋਂ ਕਿ ਮਾਤਾ ਜੀ.ਐਨ.ਈ ਲੁਧਿਆਣਾ ਕਾਲਜ ਚ ਲਾਇਬਰੇਰੀ ਚ ਸੇਵਾ ਨਿਭਾ ਰਹੀ ਹੈ ।ਪ੍ਰਭਸਿਮਰਨ ਕੌਰ ਅੱਗੇ ਪੜ੍ਹ ਕੇ ਸਿਵਲ ਸਰਵਿਸਜ਼ ਚ ਜਾਣਾ ਚਾਹੁੰਦੀ ਹੈ । ਪ੍ਰਭ ਸਿਮਰਨ ਕੌਰ ਨੂੰ ਉਹਨਾਂ ਦੀ ਇਸ ਪ੍ਰਾਪਤੀ ਤੇ ਪਿੰਡ ਦੇ ਮੌਜੂਦਾ ਸਰਪੰਚ ਅਮਨ ਸਿੰਘ , ਸਾਬਕਾ ਸਰਪੰਚ ਰਣਬੀਰ ਸਿੰਘ ਮਹਿਮੀ ,ਸਾਬਕਾ ਸਰਪੰਚ ਅਵਤਾਰ ਸਿੰਘ ਬਿਸਰਾਓ ,ਸਾਬਕਾ ਪੰਚ ਜਗਜੀਤ ਸਿੰਘ, ਐਨ .ਆਰ. ਆਈ ਅਮਰਜੀਤ ਸਿੰਘ , ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਮਨਦੀਪ ਸਿੰਘ ਜਵੰਦਾ ,ਸਾਬਕਾ ਪੰਚ ਹਰਪਾਲ ਸਿੰਘ ਵੱਲੋਂ ਉਹਨਾਂ ਨੂੰ ਘਰ ਪਹੁੰਚ ਕੇ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ