Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਅੰਮ੍ਰਿਤਸਰ ਦੇ ਇਤਿਹਾਸਕ ਮਾਤਾ ਭੱਦਰਕਾਲੀ ਮੇਲੇ ਵਿੱਚ ਲੱਗੀਆਂ ਰੌਣਕਾਂ, ਕੈਪਟਨ ਲਖਬੀਰ ਸਿੰਘ ਨੇ ਭਰੀ ਹਾਜ਼ਰੀ

May 13, 2026 10:41 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਦੇ ਖਜ਼ਾਨਾ ਗੇਟ ਸਥਿਤ ਇਤਿਹਾਸਕ ਮਾਤਾ ਭੱਦਰਕਾਲੀ ਮੰਦਰ ਵਿਖੇ ਸਾਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਲਖਬੀਰ ਸਿੰਘ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਲਖਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਮੇਲੇ ਦੀਆਂ ਮੁਬਾਰਕਬਾਦ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਮੇਲਾ ਸਾਡੀ ਅਮੀਰ ਵਿਰਾਸਤ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਾਤਾ ਭੱਦਰਕਾਲੀ ਦਾ ਦਰਬਾਰ ਉਹ ਪਵਿੱਤਰ ਅਸਥਾਨ ਹੈ, ਜਿੱਥੇ ਹਰ ਇੱਕ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ ਅਤੇ ਕੋਈ ਵੀ ਸਵਾਲੀ ਇੱਥੋਂ ਖਾਲੀ ਹੱਥ ਨਹੀਂ ਜਾਂਦਾ। ਮੇਲੇ ਦੌਰਾਨ ਖਜ਼ਾਨਾ ਗੇਟ ਇਲਾਕੇ ਵਿੱਚ ਭਾਰੀ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਮਾਤਾ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਮੰਦਰ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਥਾਂ-ਥਾਂ 'ਤੇ ਲੰਗਰ ਲਗਾਏ ਗਏ ਹਨ। ਕੈਪਟਨ ਲਖਬੀਰ ਸਿੰਘ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੇ ਹਨ ਅਤੇ ਸਮਾਜ ਵਿੱਚ ਸ਼ਾਂਤੀ ਤੇ ਪ੍ਰੇਮ ਦਾ ਸੰਦੇਸ਼ ਦਿੰਦੇ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ