Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

May 13, 2026 10:43 PM
Rozana Sehaj times
ਕੋਟਕਪੂਰਾ :  ਫਰੀਦਕੋਟ ਦੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੂੰ ਇੱਕ ਜਨਹਿਤ ਅਰਜ਼ੀ ਭੇਜ ਕੇ ਪੰਜਾਬ ਦੇ ਉਹਨਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ, ਜਿਨ੍ਹਾਂ ਕੋਲ ਅੱਜ ਤੱਕ ਆਪਣੇ ਖੇਤਾਂ ਦੀ ਸਿੰਚਾਈ ਲਈ ਇੱਕ ਵੀ ਖੇਤੀਬਾੜੀ ਮੋਟਰ ਕੁਨੈਕਸ਼ਨ ਨਹੀਂ ਹੈ। ਅਰਸ਼ ਸੱਚਰ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਫਰੀਦਕੋਟ ਵਿਧਾਨਸਭਾ ਹਲਕੇ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਲਗਾਤਾਰ ਦੌਰੇ ਕਰ ਰਹੇ ਹਨ ਅਤੇ ਕਿਸਾਨਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਹਨਾਂ ਦੀਆਂ ਅਸਲ ਸਮੱਸਿਆਵਾਂ ਸੁਣ ਰਹੇ ਹਨ। ਇਸ ਦੌਰਾਨ ਕਈ ਐਸੇ ਛੋਟੇ ਕਿਸਾਨ ਸਾਹਮਣੇ ਆਏ ਹਨ, ਜਿਨ੍ਹਾਂ ਕੋਲ 3 ਤੋਂ 5 ਕਿੱਲੇ ਤੱਕ ਜ਼ਮੀਨ ਹੈ ਪਰ ਅੱਜ ਤੱਕ ਇੱਕ ਵੀ ਮੋਟਰ ਕੁਨੈਕਸ਼ਨ ਨਹੀਂ ਮਿਲਿਆ, ਜਿਸ ਕਾਰਨ ਉਹ ਸਮੇਂ ਸਿਰ ਸਿੰਚਾਈ ਨਹੀਂ ਕਰ ਸਕਦੇ ਅਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਨੇ ਸਾਲਾਂ ਪਹਿਲਾਂ ਅਰਜ਼ੀਆਂ ਦਿੱਤੀਆਂ, ਕੁਝ ਨੇ ਮੁੱਢਲੀ ਫੀਸ ਵੀ ਜਮ੍ਹਾਂ ਕਰਵਾਈ ਪਰ ਫਿਰ ਵੀ ਉਹ ਅਜੇ ਤੱਕ ਉਡੀਕ ਕਰ ਰਹੇ ਹਨ। ਇਹ ਸਿਰਫ਼ ਬਿਜਲੀ ਕੁਨੈਕਸ਼ਨ ਦਾ ਮਾਮਲਾ ਨਹੀਂ, ਸਗੋਂ ਛੋਟੇ ਕਿਸਾਨਾਂ ਦੇ ਹੱਕ, ਇਨਸਾਫ਼ ਅਤੇ ਬਰਾਬਰੀ ਨਾਲ ਜੁੜਿਆ ਮੁੱਦਾ ਹੈ। ਅਰਸ਼ ਸੱਚਰ ਨੇ ਮੁੱਖ ਮੰਤਰੀ ਜੀ ਨੂੰ ਬੇਨਤੀ ਕੀਤੀ ਕਿ ਪੰਜਾਬ ਵਿੱਚ ਇੱਕ ਸਪਸ਼ਟ ਅਤੇ ਪਾਰਦਰਸ਼ੀ ਨੀਤੀ ਬਣਾਈ ਜਾਵੇ, ਜਿਸ ਅਧੀਨ ਜਿਨ੍ਹਾਂ ਕਿਸਾਨਾਂ ਕੋਲ ਇੱਕ ਵੀ ਖੇਤੀਬਾੜੀ ਮੋਟਰ ਕੁਨੈਕਸ਼ਨ ਨਹੀਂ ਹੈ, ਉਹਨਾਂ ਨੂੰ ਪਹਿਲ ਦੇ ਆਧਾਰ 'ਤੇ ਕੁਨੈਕਸ਼ਨ ਜਾਰੀ ਕੀਤੇ ਜਾਣ। ਨਾਲ ਹੀ ਪਿੰਡ-ਵਾਰ ਸਰਵੇ ਕਰਵਾ ਕੇ ਅਸਲ ਲੋੜਵੰਦ ਕਿਸਾਨਾਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਅਤੇ ਲੋੜਵੰਦ ਪਰਿਵਾਰਾਂ ਦੀ ਆਵਾਜ਼ ਨੂੰ ਸਮਝਦੇ ਹਨ ਅਤੇ ਇਸ ਮਾਮਲੇ ਵਿੱਚ ਜਨਹਿਤ ਨੂੰ ਪਹਿਲ ਦਿੰਦਿਆਂ ਜ਼ਰੂਰੀ ਫੈਸਲਾ ਲੈਣਗੇ। ਅਰਸ਼ ਸੱਚਰ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਅਤੇ ਜ਼ਮੀਨੀ ਮੁੱਦਿਆਂ ਲਈ ਉਹਨਾਂ ਦੀ ਲੜਾਈ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ