ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਕਾਏ ਚੌਣਾਂ ਵਿੱਚ ਜਿੱਤ ਦਰਜ ਕਰਨ ’ਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਆਮ ਜਨਤਾ ਨੇ ਨਿਕਾਏ ਚੌਣਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ’ਤੇ ਜਿੱਤ ਦੀ ਮੋਹਰ ਲਗਾਈ ਹੈ। ਮੁੱਖ ਮੰਤਰੀ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ’ਤੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀ ਮੌਜ਼ੂਦ ਰਹੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਹੈ, ਉਨ੍ਹਾਂ ਦੀ ਅਗਵਾਈ ਵਿੱਚ ਨਾਨ ਸਟਾਪ ਭਾਰਤੀ ਜਨਤਾ ਪਾਟਰੀ ਦੀ ਸਰਕਾਰ ਬਣ ਰਹੀ ਹੈ। ਪ੍ਰਧਾਨ ਮੰਤਰੀ ਦੀ ਨੀਤੀਆਂ ’ਤੇ ਲਗਾਤਾਰ ਆਮ ਜਨਤਾ ਦਾ ਭਰੋਸਾ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲਗਾਤਾਰ ਝੂਠ ਦਾ ਸਹਾਰਾ ਲੈ ਕੇ ਲੋਕਾਂ ਵਿੱਚਕਾਰ ਆ ਜਾਂਦੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੋ ਕਹਿੰਦੇ ਹਨ, ਉਸ ਨੂੰ ਪੂਰਾ ਕਰਦੇ ਹਨ। ਇਸੇ ਤਰ੍ਹਾਂ ਹਰਿਆਣਾ ਵਿੱਚ ਹੋਏ ਨਿਕਾਏ ਚੌਣਾਂ ਵਿੱਚ ਇਕਤਰਫਾ ਜਿੱਤ ਦਰਜ ਕੀਤੀ ਗਈ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਨਤਾ ਨੇ ਚੌਣਾਂ ਵਿੱਚ ਕਾਂਗਰਸ ਦੇ ਚੇਹਰੇ ਤੋਂ ਨਕਾਬ ਉਤਾਰਿਆ ਹੈ। ਕਾਂਗਰਸ ਝੂਠ ਬੋਲਣ ਦਾ ਕੰਮ ਕਰਦੀ ਹੈ। ਜਨਤਾ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ’ਤੇ ਭਰੋਸਾ ਜਤਾਇਆ ਹੈ।