ਚੰਡੀਗੜ੍ਹ : ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿੱਚਕਾਰ ਮੀਟਿੰਗ ਹੋਈ। ਇਸ ਦੌਰਾਨ ਦੋਹਾਂ ਰਾਜਾਂ ਦੇ ਉਚ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਰਤੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਕੁੱਝ ਗੁਆਂਢੀ ਰਾਜਾਂ ਨਾਲ ਜੁੜੇ ਸਾਂਝੇ ਮੁੱਦਿਆਂ ਅਤੇ ਹਰਿਆਣਾ ਨਾਲ ਜੁੜੇ ਪਾਣੀ ਦੇ ਵਿਸ਼ਿਆਂ ਨੂੰ ਰਖਿਆ। ਉਨਾਂ?ਹ ਨੇ ਕਿਸ਼ਾਊ ਬਾਂਧ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਗੁਆਂਢੀ ਰਾਜਾਂ ਵਿੱਚਕਾਰ ਇਸ ਪ੍ਰੋਜੈਕਟ ਨੂੰ ਲੈ ਕੇ ਐਮਓਯੂ ਕੀਤੇ ਜਾਣ ਦਾ ਵਿਸ਼ਾ ਰਖਿਆ।
ਇਸ ’ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਕਿਸ਼ਾਊ ਬੰਨ ਨੂੰ ਲੈ ਕੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਅਧਿਕਾਰਿਆਂ ਦੀ ਮੀਟਿੰਗ ਆਯੋਜਿਤ ਕੀਤੇ ਜਾਣ ਅਤੇ ਬੰਨ ਨਾਲ ਜੁੜੀ ਪਾਣੀ ਦੀ ਵੰਡ ਅਤੇ ਬਿਜਲੀ ਨੂੰ ਲੈ ਕੇ ਫੈਸਲਾ ਕੀਤਾ ਜਾਵੇ। ਇਸ ਤੋਂ ਬਾਅਦ ਇਸ ਨੂੰ ਲੈ ਕੇ ਜਲਦ ਹੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਜਾਵੇ ਅਤੇ ਐਮਓਯੂ ਨਾਲ ਜੁੜੇ ਕੰਮਾਂ ਨੂੰ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਬੰਨ ਪ੍ਰੋਜੈਕਟ ਸਾਰੇ ਸੂਬਿਆਂ ਲਈ ਮਹੱਤਵਪੂਰਨ ਹੈ। ਇਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਮਿਲੇਗਾ, ਜੋ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਇਸ ਨਾਲ ਸਾਰੇ ਰਾਜਾਂ ਨੂੰ ਲਾਭ ਮਿਲੇਗਾ। ਇਸ ਵਿਸ਼ੇ ’ਤੇ ਕੇਂਦਰੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਵਿਭਾਗ ਦੇ ਅਧਿਕਾਰਿਆਂ ਨੂੰ ਜਲਦ ਤੋਂ ਜਲਦ ਇਸ ਵਿਸ਼ੇ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।