Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜਸਪ੍ਰੀਤ ਨੇ ਮੈਰਿਟ ਸੂਚੀ 'ਚ ਹਾਸਲ ਕੀਤਾ 11ਵਾਂ ਰੈਂਕ 

May 14, 2026 03:43 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਕਲਗੀਧਰ ਪਬਲਿਕ ਸਕੂਲ, ਸੁਨਾਮ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ 500 ਵਿੱਚੋਂ 490 (98% )ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ ਮੈਰਿਟ ਸੂਚੀ ਵਿੱਚ 11ਵਾਂ ਰੈਂਕ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਉਤਕ੍ਰਿਸ਼ਟ ਨਤੀਜੇ ਪ੍ਰਾਪਤ ਕਰਦੇ ਹੋਏ ਸਕੂਲ ਦੀ ਸ਼ਾਨ ਵਧਾਈ ਹੈ। ਸਕੂਲ ਦੇ ਵਿਦਿਆਰਥੀ ਗੌਰਵ ਨੇ 85% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋ ਦੂਜਾ, ਜਦਕਿ ਸੁਮਿਤ ਨੇ 83% ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ।ਇਹ ਸਫਲਤਾਵਾਂ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਤਾ-ਪਿਤਾ ਦੇ ਸਹਿਯੋਗ ਦਾ ਸਾਫ਼ ਨਤੀਜਾ ਹਨ।ਇਸ ਸਾਲ 12ਵੀਂ ਕਲਾਸ ਦਾ ਕੁੱਲ ਨਤੀਜਾ 100% ਰਿਹਾ। ਸਕੂਲ ਦੇ ਪ੍ਰਿੰਸੀਪਲ ਮੈਡਮ ਪ੍ਰਭਜੋਤ ਕੌਰ ਗਿੱਲ ਨੇ ਕਿਹਾ ਕਿ ਇਹ ਸਫਲਤਾ ਸਾਂਝੀ ਮਿਹਨਤ ਅਤੇ ਟੀਮ ਵਰਕ ਦਾ ਨਤੀਜਾ ਹੈ। ਸਕੂਲ ਦੇ ਚੇਅਰਪਰਸਨ ਮੈਡਮ ਜਸਵੰਤ ਕੌਰ ਹਰੀਕਾ ,ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ ਅਤੇ ਅਧਿਆਪਕ ਵਰਗ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਕਾਮਯਾਬੀ ਲਈ ਦਿਲੋਂ ਵਧਾਈ ਦਿੱਤੀ। 

Have something to say? Post your comment

 

More in Malwa

ਸਫ਼ਾਈ ਕਾਮਿਆਂ ਨੇ ਸੁਨਾਮ ਸ਼ਹਿਰ 'ਚ ਕੱਢਿਆ ਰੋਸ ਮਾਰਚ 

ਸੁਨਾਮ ਵਿਖੇ ਐਨ ਓ ਸੀ ਨਾ ਦੇਣ ਦਾ ਮਾਮਲਾ ਗਰਮਾਇਆ 

ਸੁਨਾਮ 'ਚ ਫੋਟੋਗਰਾਫਰਾਂ ਨੇ ਮਸਲੇ ਵਿਚਾਰੇ 

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ