Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੁਨਾਮ ਵਿਖੇ ਐਨ ਓ ਸੀ ਨਾ ਦੇਣ ਦਾ ਮਾਮਲਾ ਗਰਮਾਇਆ 

May 14, 2026 03:46 PM
ਦਰਸ਼ਨ ਸਿੰਘ ਚੌਹਾਨ
ਘੰਟਿਆਂਬੱਧੀ ਚੱਲਦਾ ਰਿਹਾ ਹਾਈ ਵੋਲਟੇਜ ਡਰਾਮਾ 
 
ਸੁਨਾਮ : ਨਗਰ ਕੌਂਸਲ ਚੋਣਾਂ ਲੜਣ ਦੇ ਚਾਹਵਾਨਾਂ ਨੂੰ ਸੁਨਾਮ ਦੇ ਕੌਂਸਲ ਪ੍ਰਸ਼ਾਸਨ ਵੱਲੋਂ ਐਨ ਓ ਸੀ ਦੇਣ ਵਿੱਚ ਕੀਤੀ ਜਾ ਰਹੀ ਆਨਾਕਾਨੀ ਦੇ ਰੋਸ ਵਜੋਂ ਵੀਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਨੂੰ ਛੱਡਕੇ ਵਿਰੋਧੀ ਧਿਰ ਇੱਕਜੁਟ ਦਿਖਾਈ ਦਿੱਤੀ। ਰੋਹ ਵਿੱਚ ਆਏ ਆਗੂਆਂ ਨੇ ਆਪਣੇ ਸਮਰਥਕਾਂ ਸਮੇਤ ਕਾਰਜ਼ ਸਾਧਕ ਅਫ਼ਸਰ ਦੇ ਦਫ਼ਤਰ ਵਿੱਚ ਧਰਨਾ ਦੇਕੇ ਕੌਂਸਲ ਪ੍ਰਸ਼ਾਸਨ ਅਤੇ ਹਾਕਮ ਧਿਰ ਦੇ ਆਗੂਆਂ ਨੂੰ ਘੇਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਖਿਆ ਕਿ ਅਜਿਹਾ ਵਰਤਾਰਾ ਲੋਕਤੰਤਰ ਦਾ ਘਾਣ ਹੈ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਦੇ ਦਫ਼ਤਰ ਵਿੱਚ ਧਰਨਾ ਦੇ ਰਹੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਕਾਂਗਰਸ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਧੀਮਾਨ , ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅਮਨਬੀਰ ਸਿੰਘ ਚੈਰੀ, ਕਾਂਗਰਸ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਅਜੋਕੇ ਸਮੇਂ ਪ੍ਰਸ਼ਾਸਨ ਸਿਰਫ਼ ਰਬੜ ਦੀ ਮੋਹਰ ਬਣਿਆ ਹੋਇਆ ਹੈ। ਹਾਕਮ ਧਿਰ ਹਾਰ ਦੇ ਡਰੋਂ ਵਿਰੋਧੀ ਉਮੀਦਵਾਰਾਂ ਨੂੰ ਐਨ ਓ ਸੀ ਦੇਣ ਤੋਂ ਰੋਕਣ ਦੇ ਯਤਨ ਕਰ ਰਹੀ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਦੀ ਹਾਕਮ ਧਿਰ ਨਾਲ ਸਬੰਧਿਤ ਨਗਰ ਕੌਂਸਲ ਚੋਣਾਂ ਲੜਣ ਲਈ ਸੰਭਾਵੀ ਉਮੀਦਵਾਰਾਂ ਨੂੰ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ ਰਾਤੋ-ਰਾਤ ਦੇ ਦਿੱਤੇ ਗਏ ਹਨ। ਧਰਨੇ ਤੇ ਬੈਠੇ ਆਗੂਆਂ ਨੇ ਅਜਿਹੇ ਵਰਤਾਰੇ ਨੂੰ ਹਾਕਮ ਧਿਰ ਦੀ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਲਈ ਬਣਾਈ ਗਈ ਇੱਕ ਗਿਣੀ-ਮਿਥੀ ਸਾਜ਼ਿਸ਼ ਵਜੋਂ ਨਿੰਦਾ ਕੀਤੀ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਨਗਰ ਕੌਂਸਲ ਵਿਖੇ ਧਰਨਾ ਦਿੱਤੇ ਜਾਣ ਦੇ ਕੁੱਝ ਸਮੇਂ ਬਾਅਦ, ਕਾਰਜ਼ ਸਾਧਕ ਅਫ਼ਸਰ ਆਪਣੇ ਦਫ਼ਤਰ ਪਹੁੰਚੇ ਅਤੇ ਕਈ ਸੰਭਾਵੀ ਉਮੀਦਵਾਰਾਂ ਨੂੰ ਐਨਓਸੀ ਜਾਰੀ ਕਰਨ ਲਈ ਪ੍ਰੀਕਿਰਿਆ ਸ਼ੁਰੂ ਕੀਤੀ। ਇਸ ਮੌਕੇ ਘਣਸ਼ਿਆਮ ਕਾਂਸਲ, ਮੋਨਿਕਾ ਗੋਇਲ, ਸੁੱਖੀ ਜਿੰਮ, ਰਾਜੀਵ ਮੱਖਣ, ਹਾਕਮ ਸਿੰਘ, ਰਿੰਕੂ ਆਲਮਪੁਰੀਆ , ਰਾਣਾ ਬਾਲਟੀਆਂ ਵਾਲਾ ਆਦਿ ਮੌਜੂਦ ਸਨ।

Have something to say? Post your comment

 

More in Malwa

ਸਫ਼ਾਈ ਕਾਮਿਆਂ ਨੇ ਸੁਨਾਮ ਸ਼ਹਿਰ 'ਚ ਕੱਢਿਆ ਰੋਸ ਮਾਰਚ 

ਜਸਪ੍ਰੀਤ ਨੇ ਮੈਰਿਟ ਸੂਚੀ 'ਚ ਹਾਸਲ ਕੀਤਾ 11ਵਾਂ ਰੈਂਕ 

ਸੁਨਾਮ 'ਚ ਫੋਟੋਗਰਾਫਰਾਂ ਨੇ ਮਸਲੇ ਵਿਚਾਰੇ 

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ