Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਫ਼ਾਈ ਕਾਮਿਆਂ ਨੇ ਸੁਨਾਮ ਸ਼ਹਿਰ 'ਚ ਕੱਢਿਆ ਰੋਸ ਮਾਰਚ 

May 14, 2026 04:10 PM
ਦਰਸ਼ਨ ਸਿੰਘ ਚੌਹਾਨ

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਕੂੜੇ ਦੇ ਲੱਗੇ ਢੇਰ 

ਸੁਨਾਮ : ਆਊਟਸੋਰਸ ਪ੍ਰਣਾਲੀ ਅਤੇ ਕੱਚੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਅੱਠ ਦਿਨਾਂ ਤੋਂ ਨਗਰ ਕੌਂਸਲ ਦਫ਼ਤਰ ਸੁਨਾਮ ਦੇ ਸਾਹਮਣੇ ਹੜਤਾਲ ਤੇ ਬੈਠੇ ਸਫ਼ਾਈ ਕਾਮਿਆਂ ਨੇ ਵੀਰਵਾਰ ਨੂੰ ਸੁਨਾਮ ਵਿਖੇ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੀ ਸਰਕਾਰ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਨਾਲੀਆਂ ਦਾ ਪਾਣੀ ਸੜਕਾਂ ਤੇ ਆ ਰਿਹਾ ਹੈ। ਇਸ ਮੌਕੇ ਬੋਲਦਿਆਂ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਮਨ ਸਿੱਖਣ, ਚੇਅਰਮੈਨ ਦੁਲੀਆ ਰਾਮ, ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਪਿੰਚੂ ਸਹੋਤਾ, ਅੰਬੇਦਕਰ ਸਭਾ ਦੇ ਸੂਬਾਈ ਪ੍ਰਧਾਨ ਹਰਜਸ ਸਿੰਘ ਖਡਿਆਲ, ਅਜੇ ਕਾਂਗੜਾ, ਸੂਰਜ ਕੁਮਾਰ, ਵਿਜੇ ਡੋਨੀ, ਸ਼ਰਦਾ ਰਾਮ, ਬਲਵਿੰਦਰ ਕੁਮਾਰ ਅਤੇ ਅਸ਼ੀਸ਼ ਕੁਮਾਰ ਨੇ ਆਖਿਆ ਕਿ ਆਊਟਸੋਰਸ ਪ੍ਰਣਾਲੀ ਅਤੇ ਕੱਚੇ ਸਫ਼ਾਈ ਸੇਵਕ ਲੰਮੇ ਸਮੇਂ ਤੋਂ ਨਿਗੂਣੇ ਮਾਣਮੱਤੇ ਤੇ ਸੇਵਾਵਾਂ ਨਿਭਾਅ ਰਹੇ ਹਨ, ਅਜਿਹੇ ਮਹਿੰਗਾਈ ਦੇ ਜ਼ਮਾਨੇ ਵਿੱਚ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਫ਼ਾਈ ਕਾਮਿਆਂ ਦੀ ਹੜਤਾਲ ਨੂੰ ਅਣਗੌਲਿਆਂ ਕਰ ਰਹੀ ਹੈ, ਸਰਕਾਰ ਦਾ ਕੋਈ ਨੁਮਾਇੰਦਾ ਹੜਤਾਲੀ ਸਫ਼ਾਈ ਸੇਵਕਾਂ ਦੀ ਸਾਰ ਲੈਣ ਨਹੀਂ ਆਉਂਦਾ। ਉਨ੍ਹਾਂ ਆਖਿਆ ਕਿ ਕੱਚੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰਨ ਸਬੰਧੀ ਮਗਰਲੀਆਂ ਸਰਕਾਰਾਂ ਨੇ ਬਕਾਇਦਾ ਪੱਤਰ ਜਾਰੀ ਕੀਤਾ ਲੇਕਿਨ ਸੂਬੇ ਦੀ ਭਗਵੰਤ ਮਾਨ ਸਰਕਾਰ ਵਾਅਦਿਆਂ ਤੋਂ ਮੁੱਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ ਸੀ ਲੇਕਿਨ ਸਰਕਾਰ ਆਉਣ ਤੋਂ ਬਾਅਦ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਜੇਕਰ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨਾ ਜਾਰੀ ਰੱਖਿਆ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਨਤੀਜੇ ਭੁਗਤਣੇ ਪੈਣਗੇ। ਦੱਸ ਦੇਈਏ ਵਿਰੋਧੀ ਧਿਰਾਂ ਦੇ ਆਗੂ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਸੁਨਾਮ ਬਲਾਕ ਕਾਂਗਰਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਤੋਂ ਇਲਾਵਾ ਘਣਸ਼ਿਆਮ ਕਾਂਸਲ ਸਮੇਤ ਹੋਰ ਆਗੂ ਹੜਤਾਲੀ ਸਫ਼ਾਈ ਕਾਮਿਆਂ ਦੀ ਹੜਤਾਲ ਨੂੰ ਸਮਰਥਨ ਦੇ ਚੁੱਕੇ ਹਨ।

Have something to say? Post your comment

 

More in Malwa

ਸੁਨਾਮ ਵਿਖੇ ਐਨ ਓ ਸੀ ਨਾ ਦੇਣ ਦਾ ਮਾਮਲਾ ਗਰਮਾਇਆ 

ਜਸਪ੍ਰੀਤ ਨੇ ਮੈਰਿਟ ਸੂਚੀ 'ਚ ਹਾਸਲ ਕੀਤਾ 11ਵਾਂ ਰੈਂਕ 

ਸੁਨਾਮ 'ਚ ਫੋਟੋਗਰਾਫਰਾਂ ਨੇ ਮਸਲੇ ਵਿਚਾਰੇ 

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ