Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਾਵਰਕਾਮ ਅਤੇ ਟ੍ਰਾਂਸਕੋ ਅਦਾਰੇ ਵਿੱਚ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਸਮੂਹ ਕਾਮਿਆਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਈਆਂ ਜਾਣ ਪ ਸ ਸ ਫ 1680 ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ

May 14, 2026 06:16 PM
Rozana Sehaj times
ਕੋਟਕਪੂਰਾ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪਾਵਰਕੌਮ ਅਤੇ ਟ੍ਰਾਂਸਕੋ ਵਿੱਚ  ਵੱਖ ਵੱਖ ਆਊਟ ਸੋਰਸਿੰਗ ਏਜੰਸੀਆਂ ਰਾਹੀਂ ਠੇਕੇ 'ਤੇ ਕੰਮ ਕਰ ਰਹੇ ਸਮੂਹ ਕਾਮਿਆਂ ਨੂੰ ਪਾਵਰ ਕੌਮ ਅਤੇ ਟ੍ਰਾਂਸਕੋ ਵਿਭਾਗ ਵਿੱਚ ਰੋਲ 'ਤੇ ਲੈਣ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੈਨੇਜਮੈਂਟ ਕਾਮਿਆਂ ਨੂੰ ਆਪਣੇ ਰੋਲ 'ਤੇ ਲੈ ਲਵੇ ਤਾਂ ਇਸ ਨਾਲ  ਠੇਕੇਦਾਰੀ ਪ੍ਰਥਾ ਦਾ ਖਾਤਮਾ ਹੋਵੇਗਾ ਉਥੇ ਕਾਮਿਆਂ ਦਾ ਨਿੱਜੀ ਕੰਪਨੀਆਂ ਵੱਲੋਂ ਕੀਤਾ ਜਾ ਰਿਹਾ ਆਰਥਿਕ ਸ਼ੋਸ਼ਣ ਵੀ ਬੰਦ ਹੋ ਜਾਵੇਗਾ, ਇਹਨਾਂ ਕਾਮਿਆਂ 'ਤੇ ਰੁਜ਼ਗਾਰ ਖੁਸ ਜਾਣ ਦੀ ਲਟਕ ਰਹੀ ਤਲਵਾਰ ਵੀ ਖਤਮ ਹੋ ਜਾਵੇਗੀ ਅਤੇ ਇਸ ਦੇ ਮਸਲੇ ਦਾ ਪੱਕਾ ਹੱਲ ਵੀ ਹੋ ਜਾਵੇਗਾ। ਆਗੂਆਂ ਨੇ ਅੱਗੇ ਕਿਹਾ ਕਿ 
 ਪਾਵਰ ਕੌਮ ਅਦਾਰੇ ਦੀ ਮੈਨੇਜਮੈਂਟ ਨੇ ਪਿਛਲੇ ਦਿਨੀ ਆਊਟ ਸੋਰਸ ਅਧੀਨ ਕੰਮ ਕਰਦੇ 5993 ਸੀ ਐਚ ਬੀ ਕਾਮਿਆਂ ਨੂੰ ਜਿਵੇਂ ਮਹਿਕਮੇ ਦੇ ਰੋਲ ਤੇ ਲੈ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਉਸੇ ਤਰ੍ਹਾਂ ਪੈਸਕੋ ਅਤੇ ਹੋਰ ਏਜੰਸੀਆਂ ਰਾਹੀਂ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਸਮੂਹ ਕਾਮਿਆਂ ਨੂੰ ਵੀ ਮਹਿਕਮੇ ਦੇ ਰੋਲ ਤੇ ਜਲਦੀ ਤੋਂ ਜਲਦੀ ਲੈ ਕੇ ਪਿਛਲੇ 15 ਸਾਲਾਂ ਤੋਂ ਏਜੰਸੀਆਂ ਰਾਹੀਂ  ਆਊਟ ਸੋਰਸ ਅਧੀਨ ਘੱਟ ਤਨਖਾਹ 'ਤੇ ਕੰਮ ਕਰ ਰਹੇ ਸਮੂਹ ਕਾਮਿਆਂ ਨੂੰ ਇਨਸਾਫ ਦਿੱਤਾ ਜਾਵੇ।
 
 
 
 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ