ਬਠਿੰਡਾ : ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਿਵਾਲਿਕ ਹਿੱਲਜ ਪਬਲਿਕ ਸਕੂਲ ਦਾ ਨਤੀਜਾ ਇਸ ਸਾਲ ਵੀ ਬਹੁਤ ਹੀ ਸ਼ਾਨਦਾਰ ਅਤੇ 100 ਫੀਸਦੀ ਰਿਹਾ। ਸਕੂਲ ਦੇ ਯੋਗ, ਤਜਰਬੇਕਾਰ ਅਤੇ ਮਿਹਨਤੀ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਸਟਰੀਮਾਂ ਵਿੱਚ ਉੱਤਮ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਬੰਧਕਾਂ ਅਨੁਸਾਰ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਅਨੁਸਾਰ ਸਿੱਖਿਆ ਦਿੱਤੀ ਜਾਂਦੀ ਹੈ। ਸਕੂਲ ਵਿੱਚ ਸਮਾਰਟ ਬੋਰਡ, ਸਾਇੰਸ ਲੈਬ, ਕੰਪਿਊਟਰ ਲੈਬ ਅਤੇ ਲਾਇਬ੍ਰੇਰੀ ਵਰਗੀਆਂ ਆਧੁਨਿਕ ਸਹੂਲਤਾਂ ਉਪਲਬਧ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਅਤੇ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦ ਮਿਲਦੀ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦਾ ਤੁਰੰਤ ਸਮਾਧਾਨ ਕਰਕੇ ਉਨ੍ਹਾਂ ਨੂੰ ਆਤਮਵਿਸ਼ਵਾਸੀ ਅਤੇ ਹੋਣਹਾਰ ਬਣਾਇਆ ਜਾਂਦਾ ਹੈ। ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾਂਦੀ ਹੈ ਤਾਂ ਜੋ ਵਿਦਿਆਰਥੀ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ। ਸਮੇਂ-ਸਮੇਂ ‘ਤੇ ਕੈਂਪ ਅਤੇ ਵਿੱਦਿਅਕ ਟੂਰ ਵੀ ਕਰਵਾਏ ਜਾਂਦੇ ਹਨ, ਜਿਸ ਨਾਲ ਬੱਚਿਆਂ ਨੂੰ ਵਿਸ਼ਿਆਂ ਸਬੰਧੀ ਹੋਰ ਡੂੰਘੀ ਜਾਣਕਾਰੀ ਮਿਲਦੀ ਹੈ। ਮੈਡੀਕਲ ਸਟਰੀਮ ਵਿੱਚ ਜਸਪ੍ਰੀਤ ਕੌਰ ਨੇ 91.8 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਸ਼ਨਪ੍ਰੀਤ ਕੌਰ ਨੇ 81.6 ਫੀਸਦੀ ਅੰਕਾਂ ਨਾਲ ਦੂਸਰਾ ਅਤੇ ਕੋਮਲਪ੍ਰੀਤ ਕੌਰ ਨੇ 80.2 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਨਾਨ-ਮੈਡੀਕਲ ਵਿੱਚ ਜਸ਼ਨਦੀਪ ਸਿੰਘ ਨੇ 90 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਦੂਸਰਾ ਸਥਾਨ 88.8 ਫੀਸਦੀ ਅੰਕਾਂ ਨਾਲ ਅਤੇ ਤੀਸਰਾ ਸਥਾਨ ਬਰਲੀਨ ਕੌਰ ਨੇ 78.6 ਫੀਸਦੀ ਅੰਕ ਲੈ ਕੇ ਪ੍ਰਾਪਤ ਕੀਤਾ। ਕੌਮਰਸ ਸਟਰੀਮ ਵਿੱਚ ਜੋਤੀ ਸ਼ਰਮਾ ਨੇ 92.4 ਫੀਸਦੀ ਅੰਕ ਲੈ ਕੇ ਪਹਿਲਾ, ਦੀਪਹੁਸ਼ਨ ਕੌਰ ਨੇ 90.8 ਫੀਸਦੀ ਨਾਲ ਦੂਸਰਾ ਅਤੇ ਸਹਿਜਪ੍ਰੀਤ ਕੌਰ ਨੇ 86.6 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ। ਹਿਊਮੈਨਟੀਜ਼ ਸਟਰੀਮ ਵਿੱਚ ਹਰਪ੍ਰੀਤ ਕੌਰ, ਕੁਲਜੀਤ ਸਿੰਘ ਔਲਖ ਅਤੇ ਤਰਨਵੀਰ ਸਿੰਘ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।