Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਸਰਬਜੀਤ ਸਿੰਘ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ ਰਾਜਵਿੰਦਰ ਕੌਰ ਨੂੰ ਵੀ ਸਰਬਸੰਮਤੀ ਨਾਲ ਵਾਈਸ ਚੇਅਰਪਰਸਨ ਚੁਣਿਆ

May 14, 2026 08:21 PM
Rozana Sehaj times

ਅੰਮ੍ਰਿਤਸਰ : ਅੱਜ ਬੱਚਤ ਭਵਨ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ: ਰੁਪਿੰਦਰਪਾਲ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਸਿੱਧੇ ਚੁਣੇ ਗਏ ਮੈਂਬਰਾਂ ਸਮੇਤ ਜ਼ਿਲ੍ਹੇ ਦੀਆਂ ਪੰਚਾਇਤ ਸਮੀਤੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਪ੍ਰੀਜਾਇਡਿੰਗ ਅਫ਼ਸਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਸਬੰਧੀ ਚੋਣ ਕਰਵਾਈ ਗਈ। ਇਸ ਚੋਣ ਵਿੱਚ ਸਰਬਸੰਮਤੀ ਨਾਲ ਸ. ਸਰਬਜੀਤ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ ਜਦਕਿ ਸ੍ਰੀਮਤੀ ਰਾਜਵਿੰਦਰ ਕੌਰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਪਰਸਨ ਚੁਣੇ ਗਏ। ਇਸ ਮੌਕੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਸ: ਸਰਬਜੀਤ ਸਿੰਘ ਅਤੇ ਉਪ ਚੇਅਰਪਰਸਨ ਸ੍ਰੀਮਤੀ ਰਾਜਵਿੰਦਰ ਕੌਰ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਮੈਂਬਰਾਂ ਵਲੋਂ ਉਨ੍ਹਾਂ ਉੱਪਰ ਜੋ ਭਰੋਸਾ ਦਰਸਾਇਆ ਗਿਆ ਹੈ, ਉਹ ਉਸ `ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨਾਂ ਇਕ ਸੁਰ ਵਿੱਚ ਕਿਹਾ ਕਿ ਉਨਾਂ ਦਾ ਮੁੱਖ ਮਕਸਦ ਜ਼ਿਲ੍ਹੇ ਦੇ ਪਿੰਡਾਂ ਦਾ ਵਿਕਾਸ ਕਰਨਾ ਹੈ ਅਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਜੋ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਹੋਰ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਬਲਾਕ ਸੰਮਤੀ ਵੇਰਕਾ ਦੀ ਚੇਅਰਪਰਸਨ ਮੈਡਮ ਨਵਨੀਤ ਕੌਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ: ਸਤਨਾਮ ਸਿੰਘ, ਸ: ਮਨਜੀਤ ਸਿੰਘ, ਸ: ਜਸਬੀਰ ਸਿੰਘ, ਸ: ਬਲਜੀਤ ਸਿੰਘ, ਸ: ਲਖਵਿੰਦਰ ਸਿੰਘ , ਮੈਡਮ ਪ੍ਰਿਯੰਕਾ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਕਮਲੇਸ਼ ਰਾਣੀ, ਅਤੇ ਇਸ ਤੋਂ ਇਲਾਵਾ ਪੰਚਾਇਤ ਸੰਮਤੀਆਂ ਹਰਸ਼ਾ ਛੀਨਾ ਦੇ ਚੇਅਰਮੈਨ ਸ: ਕਰਮਜੀਤ ਸਿੰਘ, ਚੋਗਾਵਾਂ ਦੇ ਚੇਅਰਮੈਨ ਮੈਡਮ ਭਜਨ ਕੌਰ, ਅਟਾਰੀ ਦੇ ਚੇਅਰਮੈਨ ਸ੍ਰੀਮਤੀ ਮੁਖਵਿੰਦਰ ਕੌਰ, ਮਜੀਠਾ ਦੇ ਚੇਅਰਮੈਨ ਸ: ਯਾਦਵਿੰਦਰ ਸਿੰਘ, ਸ: ਹੁਸਨਪ੍ਰੀਤ ਸਿੰਘ ਸਿਆਲਕਾ, ਰਈਆ ਪੰਚਾਇਤ ਸੰਮਤੀ ਦੇ ਚੇਅਰਮੈਨ ਸ: ਹਰਭਜਨ ਸਿੰਘ, ਅਜਨਾਲਾ ਦੇ ਚੇਅਰਮੈਨ ਸ੍ਰੀਮਤੀ ਮਵਿੰਦਰ ਕੌਰ, ਜੰਡਿਆਲਾ ਪੰਚਾਇਤ ਸੰਮਤੀ ਦੇ ਚੇਅਰਮੈਨ ਸ: ਅਮਰੀਕ ਸਿੰਘ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ