Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਫਰੀਦਕੋਟ ਵਿਧਾਨ ਸਭਾ ਹਲਕੇ ਦੀਆਂ ਮੰਡੀਆਂ ਦੇ ਦੌਰੇ ਤੋਂ ਬਾਅਦ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਜਨਹਿਤ ਅਰਜ਼ੀ ਭੇਜੀ : ਅਰਸ਼ ਸੱਚਰ

May 14, 2026 08:33 PM
Rozana Sehaj times
ਫਰੀਦਕੋਟ : ਫਰੀਦਕੋਟ ਦੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਕਣਕ ਖਰੀਦ ਸੀਜ਼ਨ ਅਪ੍ਰੈਲ, ਮਈ 2026 ਦੌਰਾਨ ਉਨ੍ਹਾਂ ਵੱਲੋਂ ਫਰੀਦਕੋਟ ਵਿਧਾਨਸਭਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ, ਜਿਨ੍ਹਾਂ ਵਿੱਚ ਦੀਪ ਸਿੰਘ ਵਾਲਾ, ਕਾਉਣੀ, ਜੰਡ ਸਾਹਿਬ, ਸ਼ੇਰ ਸਿੰਘ ਵਾਲਾ, ਮਹਿਮੂਆਣਾ, ਮਚਾਕੀ ਕਲਾਂ, ਮਚਾਕੀ ਮੱਲ ਸਿੰਘ, ਸੁਖਨਵਾਲਾ, ਨਵਾ ਕਿਲਾ, ਪੱਖੀ ਕਲਾਂ, ਹਰਦਿਆਲੇਆਣਾ, ਕਾਬਲਵਾਲਾ, ਸਾਧਾਂਵਾਲਾ, ਡੋਡ, ਘੁੱਗਿਆਣਾ ਅਤੇ ਅਰਾਈਆਂਵਾਲਾ ਕਲਾਂ ਸ਼ਾਮਲ ਹਨ, ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਗਈ, ਜਿਸ ਦੌਰਾਨ ਮੰਡੀਆਂ ਵਿੱਚ ਕਈ ਗੰਭੀਰ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਸਾਹਮਣੇ ਆਈਆਂ। ਅਰਸ਼ ਸੱਚਰ ਨੇ ਦੱਸਿਆ ਕਿ ਲਗਭਗ ਹਰ ਮੰਡੀ ਵਿੱਚ ਕਿਸਾਨਾਂ ਨੇ ਡਿਜੀਟਲ ਕੰਡਿਆਂ ਦੀ ਘਾਟ, ਮੌਇਸਚਰ ਚੈੱਕਿੰਗ ਵਿੱਚ ਪਾਰਦਰਸ਼ਤਾ ਦੀ ਕਮੀ, ਟੁੱਟੀਆਂ ਸੜਕਾਂ, ਕੱਚੇ ਅਤੇ ਨੀਵੇਂ ਫੜ੍ਹ, ਸ਼ੈੱਡਾਂ ਦੀ ਘਾਟ, ਬੈਠਣ ਲਈ ਬੈਂਚਾਂ ਦੀ ਕਮੀ, ਟਾਇਲਟਾਂ ਦੀ ਮਾੜੀ ਹਾਲਤ ਅਤੇ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੇ ਮੁੱਦੇ ਉਠਾਏ। ਉਨ੍ਹਾਂ ਖਾਸ ਤੌਰ ‘ਤੇ ਮੌਇਸਚਰ ਚੈੱਕਿੰਗ ਸਬੰਧੀ ਗੰਭੀਰ ਚਿੰਤਾ ਜਤਾਈ ਕਿ ਕਈ ਵਾਰ ਸਰਕਾਰੀ ਮਸ਼ੀਨਾਂ ਅਤੇ ਪ੍ਰਾਈਵੇਟ ਮਸ਼ੀਨਾਂ ਦੀ ਰੀਡਿੰਗ ਵਿੱਚ ਵੱਡਾ ਫਰਕ ਵੇਖਣ ਨੂੰ ਮਿਲਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਅਤੇ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਟੈਕਨੀਕਲ ਜਾਂਚ ਕਰਵਾਈ ਜਾਵੇ ਅਤੇ ਸਰਕਾਰੀ ਮਸ਼ੀਨਾਂ ਦੀ ਰਿਪੋਰਟ ਨੂੰ ਤਰਜੀਹ ਦਿੱਤੀ ਜਾਵੇ। ਅਰਸ਼ ਸੱਚਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਮੰਡੀਆਂ ਦੀ ਗ੍ਰਾਊਂਡ ਰਿਪੋਰਟ ਤਿਆਰ ਕਰਕੇ ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਸੰਬੰਧਿਤ ਵਿਭਾਗਾਂ ਨੂੰ ਵਿਸਥਾਰਪੂਰਵਕ ਜਨਹਿਤ ਅਰਜ਼ੀ ਭੇਜੀ ਗਈ ਹੈ, ਤਾਂ ਜੋ ਅਗਲੇ ਝੋਨਾ ਖਰੀਦ ਸੀਜ਼ਨ (ਅਕਤੂਬਰ 2026) ਤੋਂ ਪਹਿਲਾਂ ਹਰ ਮੰਡੀ ਵਿੱਚ ਲੋੜੀਂਦੇ ਸੁਧਾਰ ਯਕੀਨੀ ਬਣ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਟੀਚਾ ਹੈ ਕਿ ਕਿਸਾਨ ਨੂੰ ਇਨਸਾਫ਼, ਸਤਿਕਾਰ, ਪਾਰਦਰਸ਼ਤਾ ਅਤੇ ਵਧੀਆ ਸਹੂਲਤਾਂ ਮਿਲਣ।
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ