Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਨਗਰ ਚੋਣਾਂ ਦੀ ਦਸਤਕ, ਪਰ ਪਹਿਲੇ ਹੀ ਦਿਨ ਅਜਨਾਲਾ ਤੇ ਰਮਦਾਸ ਵਿੱਚ ਰਹੀ ਪੂਰੀ ਚੁੱਪੀ

May 14, 2026 08:38 PM
Rozana Sehaj times
ਅਜਨਾਲਾ : ਪੰਜਾਬ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਭਾਵੇਂ ਤੇਜ਼ ਹੋ ਰਹੀਆਂ ਹਨ, ਪਰ ਅਜਨਾਲਾ ਅਤੇ ਰਮਦਾਸ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੇ ਪਹਿਲੇ ਦਿਨ ਬਿਲਕੁਲ ਵੱਖਰੀ ਤਸਵੀਰ ਸਾਹਮਣੇ ਆਈ। ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਵਿੱਚ ਨਾਮਜ਼ਦਗੀ ਫਾਰਮ ਭਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਕਾਗਜ਼ ਦਾਖਲ ਨਾ ਕਰਵਾਉਣ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਮਾਹੌਲ ਬਣ ਗਿਆ। ਆਮ ਤੌਰ ’ਤੇ ਚੋਣੀ ਪ੍ਰਕਿਰਿਆ ਦੀ ਸ਼ੁਰੂਆਤ ਮੌਕੇ ਉਮੀਦਵਾਰਾਂ ਅਤੇ ਸਮਰਥਕਾਂ ਦੀ ਚਲਹੇ-ਪਹਲ ਦੇਖਣ ਨੂੰ ਮਿਲਦੀ ਹੈ, ਪਰ ਇਸ ਵਾਰ ਪਹਿਲਾ ਦਿਨ ਪੂਰੀ ਤਰ੍ਹਾਂ ਸ਼ਾਂਤ ਰਿਹਾ। ਦਿਨ ਭਰ ਨਾਮਜ਼ਦਗੀ ਕੇਂਦਰਾਂ ’ਤੇ ਸਰਕਾਰੀ ਅਧਿਕਾਰੀ ਤਾਂ ਮੌਜੂਦ ਰਹੇ, ਪਰ ਕੋਈ ਵੀ ਉਮੀਦਵਾਰ ਕਾਗਜ਼ ਦਾਖਲ ਕਰਵਾਉਣ ਨਹੀਂ ਪੁੱਜਿਆ। ਇਸ ਕਾਰਨ ਲੋਕਾਂ ਵਿੱਚ ਇਹ ਚਰਚਾ ਵੀ ਚੱਲਦੀ ਰਹੀ ਕਿ ਸਿਆਸੀ ਪਾਰਟੀਆਂ ਹਾਲੇ ਤੱਕ ਆਪਣੇ ਉਮੀਦਵਾਰਾਂ ਦੇ ਨਾਂ ਫਾਈਨਲ ਕਰਨ ਵਿੱਚ ਜੁਟੀਆਂ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਅਜਨਾਲਾ-ਕਮ-ਰਿਟਰਨਿੰਗ ਅਫਸਰ ਚਾਰੂਮਤੀ ਜੀ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਪਰ ਪਹਿਲੇ ਦਿਨ ਕੋਈ ਵੀ ਨਾਮਜ਼ਦਗੀ ਫਾਰਮ ਦਾਖਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਧਰ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਈ ਵਾਰਡਾਂ ਵਿੱਚ ਟਿਕਟਾਂ ਨੂੰ ਲੈ ਕੇ ਅੰਦਰੂਨੀ ਖਿੱਚਤਾਣ ਚੱਲ ਰਹੀ ਹੈ। ਵੱਖ-ਵੱਖ ਪਾਰਟੀਆਂ ਵਿੱਚ ਇੱਕੋ ਸੀਟ ਲਈ ਕਈ ਦਾਅਵੇਦਾਰ ਮੈਦਾਨ ਵਿੱਚ ਹਨ, ਜਿਸ ਕਾਰਨ ਅੰਤਿਮ ਫੈਸਲੇ ਵਿੱਚ ਦੇਰੀ ਹੋ ਰਹੀ ਹੈ। ਇਲਾਕੇ ਦੇ ਲੋਕਾਂ ਦੀਆਂ ਨਜ਼ਰਾਂ ਹੁਣ ਆਉਣ ਵਾਲੇ ਦਿਨਾਂ ’ਤੇ ਟਿਕੀਆਂ ਹੋਈਆਂ ਹਨ। ਲੋਕ ਇਹ ਦੇਖਣ ਲਈ ਉਤਸੁਕ ਹਨ ਕਿ ਕਿਹੜੀਆਂ ਪਾਰਟੀਆਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰਦੀਆਂ ਹਨ ਅਤੇ ਚੋਣੀ ਮਾਹੌਲ ਕਦੋਂ ਪੂਰੀ ਤਰ੍ਹਾਂ ਗਰਮਾਉਂਦਾ ਹੈ। ਪਹਿਲੇ ਦਿਨ ਦੀ ਇਹ ਸੁਸਤ ਸ਼ੁਰੂਆਤ ਭਾਵੇਂ ਹੈਰਾਨ ਕਰਨ ਵਾਲੀ ਰਹੀ ਹੋਵੇ, ਪਰ ਆਉਣ ਵਾਲੇ ਦਿਨਾਂ ਵਿੱਚ ਨਾਮਜ਼ਦਗੀ ਕੇਂਦਰਾਂ ’ਤੇ ਭਾਰੀ ਰੌਣਕ ਦੇਖਣ ਨੂੰ ਮਿਲ ਸਕਦੀ ਹੈ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ