Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਫਰੀਦਕੋਟ ਵਿੱਚ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ, ਕਈ ਵੱਡੇ ਆਗੂ ‘ਆਪ’ ਵਿੱਚ ਹੋਏ ਸ਼ਾਮਲ

May 14, 2026 09:19 PM
Rozana Sehaj times
ਕੋਟਕਪੂਰਾ : ਆਮ ਆਦਮੀ ਪਾਰਟੀ (ਆਪ) ਨੇ ਫਰੀਦਕੋਟ ਵਿੱਚ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਵੀਰਵਾਰ ਨੂੰ ਇਨ੍ਹਾਂ ਪਾਰਟੀਆਂ ਦੇ ਕਈ ਸੀਨੀਅਰ ਆਗੂ ‘ਆਪ’ ਦੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਿਰੋਪਾਉ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਜਨਹਿਤ ਦੇ ਕੰਮਾਂ ਨੂੰ ਦੇਖਦਿਆਂ ਅੱਜ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਜਰਬੇਕਾਰ ਆਗੂਆਂ ਦੇ ਆਉਣ ਨਾਲ ਫਰੀਦਕੋਟ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਨਰਿੰਦਰਪਾਲ ਸਿੰਘ ਨਿੰਦਾ (ਮੌਜੂਦਾ ਪ੍ਰਧਾਨ, ਨਗਰ ਕੌਂਸਲ ਫਰੀਦਕੋਟ), ਅਮਿਤ ਕੁਮਾਰ ‘ਜੁਗਨੂੰ’ ਜੈਨ (ਕਾਰਜਕਾਰੀ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫਰੀਦਕੋਟ, ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਬਲਾਕ ਪ੍ਰਧਾਨ), ਨਵੀਨ ਅਰੋੜਾ (ਜ਼ਿਲ੍ਹਾ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਅਤੇ ਵਿਧਾਨ ਸਭਾ ਇੰਚਾਰਜ ਹਲਕਾ ਫਰੀਦਕੋਟ) ਅਤੇ ਸੁਖਜਿੰਦਰ ਸਿੰਘ ‘ਸੁੱਖੀ’ ਭਲਵਾਨ (ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਫਰੀਦਕੋਟ) ਸ਼ਾਮਲ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਇਕਸੁਰ ਵਿੱਚ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀ ਕਾਰਜਪ੍ਰਣਾਲੀ ਤੋਂ ਅਸੰਤੁਸ਼ਟ ਸਨ ਅਤੇ ’ਆਪ’ ਦੀਆਂ ਭ੍ਰਿਸ਼ਟਾਚਾਰ ਵਿਰੋਧੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨ-ਸੇਵਾ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ