Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਨਗਣਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ : ਰਾਹੁਲ ਚਾਬਾ

May 14, 2026 09:22 PM
Rozana Sehaj times

ਕੋਟਕਪੂਰਾ :- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫਸਰ ਰਾਹੁਲ ਚਾਬਾ ਨੇ ਦੱਸਿਆ ਕਿ 15 ਮਈ ਤੋਂ 13 ਜੂਨ ਤੱਕ ਹੋਣ ਵਾਲੀ ਜਨਗਣਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਨਗਣਨਾ ਕਰਮਚਾਰੀਆਂ ਨੂੰ ਘਰ-ਘਰ ਜਾ ਕੇ ਸਰਵੇ ਕਰਨ ਲਈ ਅੱਜ ਲੋੜੀਂਦੀਆਂ ਕਿੱਟਾਂ ਜਾਰੀ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਜਨਗਣਨਾ ਲਈ ਜ਼ਿਲ੍ਹਾ ਫਰੀਦਕੋਟ ਵਿੱਚ 313 ਗਿਣਤੀਕਾਰ ਅਤੇ 55 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਸੇ ਤਰ੍ਹਾਂ ਕੋਟਕਪੂਰਾ ਵਿੱਚ 189 ਗਿਣਤੀਕਾਰ ਅਤੇ 33 ਸੁਪਰਵਾਈਜ਼ਰ, ਜਦਕਿ ਜੈਤੋ ਵਿੱਚ 228 ਗਿਣਤੀਕਾਰ ਅਤੇ 40 ਸੁਪਰਵਾਈਜ਼ਰ ਡਿਊਟੀ ’ਤੇ ਲਗਾਏ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਜਨਗਣਨਾ ਕਾਰਜ ਲਈ ਨਗਰ ਕੌਂਸਲ ਫਰੀਦਕੋਟ ਵਿੱਚ 135 ਗਿਣਤੀਕਾਰ ਅਤੇ 24 ਸੁਪਰਵਾਈਜ਼ਰ, ਨਗਰ ਕੌਂਸਲ ਕੋਟਕਪੂਰਾ ਵਿੱਚ 142 ਗਿਣਤੀਕਾਰ ਅਤੇ 26 ਸੁਪਰਵਾਈਜ਼ਰ, ਜਦਕਿ ਨਗਰ ਕੌਂਸਲ ਜੈਤੋ ਵਿੱਚ 66 ਗਿਣਤੀਕਾਰ ਅਤੇ 12 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇ ਕੰਮ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਕਰਮਚਾਰੀਆਂ ਨੂੰ ਲੋੜੀਂਦੀ ਟਰੇਨਿੰਗ ਅਤੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ ਟੀਮਾਂ ਨਾਲ ਪੂਰਾ ਸਹਿਯੋਗ ਕੀਤਾ ਜਾਵੇ ਤਾਂ ਜੋ ਇਹ ਮਹੱਤਵਪੂਰਨ ਕਾਰਜ ਸਮੇਂ ਸਿਰ ਮੁਕੰਮਲ ਹੋ ਸਕੇ। ਇਸ ਮੌਕੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਗੁਰਿੰਦਰ ਸਿੰਘ ਡਿਪਟੀ ਈਐਸ, ਵਿਕਾਸ ਧਵਨ ਇੰਸਪੈਕਟਰ, ਵੀਰਪਾਲ ਸਿੰਘ ਸੁਪਰਡੈਂਟ, ਚਰਨਜੀਤ ਸਿੰਘ ਡੋਡ, ਮਨਪ੍ਰੀਤ ਕੌਰ ਯੰਗ ਪ੍ਰੋਫੈਸ਼ਨਲ, ਜਸਬੀਰ ਸਿੰਘ ਜੱਸੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਗੁਰਦੀਪ ਸਿੰਘ ਤਕਨੀਕੀ ਸਲਾਹਕਾਰ, ਅਜੈਦੀਪ ਸਿੰਘ ਤਕਨੀਕੀ ਸਲਾਹਕਾਰ ਅਤੇ ਮਨੀਸ਼ ਰਾਜਨ ਵੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ