Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

May 14, 2026 09:37 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ। ਪੰਜਾਬ ਦੀ ਰਣਨੀਤਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਮਹੱਤਵਪੂਰਨ ਹੈ।" ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ। ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ 'ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ। ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 

Have something to say? Post your comment

More in Chandigarh

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ