Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

May 14, 2026 09:44 PM
Rozana Sehaj times

ਚੰਡੀਗੜ੍ਹ : ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਵਿੱਚ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ਵਿੱਚ ਅਣਪਛਾਤੇ ਵਾਹਨਾਂ ਦੀ ਵਰਤੋਂ ਨੂੰ ਰੋਕਣਾ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜ਼ਿਆਦਾਤਰ ਅਪਰਾਧਾਂ ਵਿੱਚ ਪਛਾਣ ਤੋਂ ਬਚਣ ਲਈ ਅਜਿਹੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, "ਅਸੀਂ ਅਜਿਹੇ ਵਾਹਨਾਂ ਜਿਹਨਾਂ ਦੀ ਪਛਾਣ ਛੁਪਾਈ ਗਈ ਹੈ ਜਾਂ ਜਿਹਨਾਂ ਨਾਲ ਛੇੜਛਾੜ ਕੀਤੀ ਗਈ ਹੈ, ‘ਤੇ ਰੋਕ ਲਗਾ ਕੇ ਅਪਰਾਧੀਆਂ ਵੱਲੋਂ ਵਰਤੇ ਜਾਣ ਵਾਲੇ ਹੱਥਕੰਡਿਆਂ ਨੂੰ ਠੱਲ੍ਹ ਪਾਈ ਗਈ ਹੈ।" 10 ਦਿਨਾਂ ਤੱਕ ਚੱਲ ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 74,776 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ ਗੁੰਮ ਜਾਂ ਛੇੜਛਾੜ ਕੀਤੀਆਂ ਨੰਬਰ ਪਲੇਟਾਂ, ਬਿਨਾਂ ਵੈਧ ਦਸਤਾਵੇਜ਼ਾਂ ਜਾਂ ਸ਼ੱਕੀ ਵਰਤੋਂ ਵਰਗੀਆਂ ਵੱਖ-ਵੱਖ ਉਲੰਘਣਾਵਾਂ ਤਹਿਤ 20,982 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 461 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਾਕੇ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਪੁਲਿਸ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਨੂੰ ਪਰੇਸ਼ਾਨ ਕੀਤੇ ਬਿਨਾਂ, ਪੇਸ਼ੇਵਰ ਢੰਗ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਸਪੈਸ਼ਲ ਡੀਜੀਪੀ ਨੇ ਜਨਤਾ ਨੂੰ ਮੋਟਰ ਵਾਹਨ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਵਾਹਨ ‘ਤੇ ਹਾਈ-ਸਕਿਊਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ, 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ 114ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 292 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,111 ਹੋ ਗਈ। ਇਸ ਤੋਂ ਇਲਾਵਾ, 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ