Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

May 14, 2026 09:48 PM
Rozana Sehaj times

ਚੰਡੀਗੜ੍ਹ : ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਸੂਬੇ ਦੇ 2 ਕਰੋੜ 14 ਲੱਖ 57 ਹਜ਼ਾਰ 160 ਵੋਟਰਾਂ ਵਿੱਚੋਂ 1 ਕਰੋੜ 79 ਲੱਖ 56 ਹਜ਼ਾਰ 656 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 83.69 ਫੀਸਦ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਦਿਹਾਤੀ ਇਲਾਕਿਆਂ ਵਿੱਚ 89.58 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿੱਚ 73 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਸੂਬੇ ਦੇ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ।
ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ।
ਮੁੱਖ ਚੋਣ ਅਫ਼ਸਰ ਨੇ ਪੰਜਾਬ ਰਾਜ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਉਹ ਕੱਲ ਮਿਤੀ 15-05-2026 ਨੂੰ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਨਗੇ ਅਤੇ ਐਸ.ਆਈ.ਆਰ. ਸਬੰਧੀ ਸਮੁੱਚੀ ਜਾਣਕਾਰੀ ਦੇਣਗੇ।

 
 

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ