Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਵਿਸ਼ਵਜੀਤ ਸਿੰਘ ਅਤੇ ਪ੍ਰਭਨੂਰ ਕੌਰ ਨੇ ਮਾਰੀ ਬਾਜ਼ੀ।

May 14, 2026 10:07 PM
Rozana Sehaj times
ਦੇਵੀਗੜ੍ਹ :  ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸੀ.ਬੀ.ਐੱਸ.ਈ. ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਹੈ। ਹਿਊਮੈਨਿਟੀਜ਼ ਸਟ੍ਰੀਮ ਵਿੱਚੋਂ ਵਿਸ਼ਵਜੀਤ ਸਿੰਘ ਨੇ 90.5% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਕਾਮਰਸ ਸਟ੍ਰੀਮ ਵਿੱਚੋਂ ਪ੍ਰਭਨੂਰ ਕੌਰ ਨੇ 90.2% ਅੰਕਾਂ ਨਾਲ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਡੀਕਲ ਸਟ੍ਰੀਮ ਵਿੱਚ ਪਰਨੀਤ ਕੌਰ  ਨੇ 88% ਅਤੇ ਨਵਨੀਤ ਕੌਰ ਨੇ 87% ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਤੋਂ ਇਲਾਵਾ, ਕਾਮਰਸ ਵਿੱਚੋਂ ਖੁਸ਼ਪ੍ਰੀਤ ਕੌਰ ਨੇ 83% ਅੰਕ ਹਾਸਲ ਕੀਤੇ ਹਨ, ਜਦੋਂ ਕਿ ਹਿਊਮੈਨਿਟੀਜ਼ ਸਟ੍ਰੀਮ ਵਿੱਚੋਂ ਲਵਦੀਪ ਸਿੰਘ ਅਤੇ ਕਵਨੀਤ ਸਿੰਘ ਦੋਵਾਂ ਨੇ 81% ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ  ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ਦੀ ਮਿਹਨਤ ਸਦਕਾ ਹੀ ਬੱਚਿਆਂ ਨੇ ਇੰਨੇ ਵਧੀਆ ਅੰਕ ਹਾਸਲ ਕੀਤੇ ਹਨ।
 
 
 
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ