Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਸਿਆਸੀ ਝਟਕਾ, ਮਾਹਲ ਪਰਿਵਾਰ ਨੇ ਫੜਿਆ ਕਾਂਗਰਸ ਦਾ ਹੱਥ

May 14, 2026 10:12 PM
Rozana Sehaj times
ਅਜਨਾਲਾ : ਅਜਨਾਲਾ ਹਲਕੇ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਸਿਆਸੀ ਉਲਟਫੇਰ ਵੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜਿਆ ਮਾਹਲ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ। ਇਸ ਸਿਆਸੀ ਘਟਨਾ ਨੂੰ ਹਲਕੇ ਦੀ ਰਾਜਨੀਤੀ ਵਿੱਚ ਇੱਕ ਵੱਡੇ ਬਦਲਾਵ ਵਜੋਂ ਦੇਖਿਆ ਜਾ ਰਿਹਾ ਹੈ। ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸਾਬਕਾ ਕੌਂਸਲਰ ਬਲਵਿੰਦਰ ਸਿੰਘ ਮਾਹਲ ਅਤੇ ਹਰਮਿੰਦਰ ਕੌਰ ਮਾਹਲ ਨੇ ਆਪਣੇ ਸੈਂਕੜਿਆਂ ਸਾਥੀਆਂ ਅਤੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਦਾ ਹੱਥ ਫੜਿਆ। ਸਮਾਗਮ ਦੌਰਾਨ ਕਾਂਗਰਸ ਆਗੂਆਂ ਵੱਲੋਂ ਮਾਹਲ ਪਰਿਵਾਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਿਰੋਪੇ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਹਲਕੇ ਦੇ ਵਿਕਾਸ ਲਈ ਕਾਂਗਰਸ ਪਾਰਟੀ ਹੀ ਇੱਕ ਮਜ਼ਬੂਤ ਵਿਕਲਪ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਹਲਕੇ ਦੇ ਹਰ ਵਰਗ ਦੀ ਆਵਾਜ਼ ਬਣ ਕੇ ਕੰਮ ਕਰਨਗੇ। ਇਸ ਮੌਕੇ ਲਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਦੀਪ ਸਿੰਘ, ਰਵਿੰਦਰ ਸਿੰਘ, ਇਕਬਾਲ ਸਿੰਘ ਰੰਧਾਵਾ, ਬਲਕਾਰ ਸਿੰਘ, ਕਵਰ ਪ੍ਰਤਾਪ ਸਿੰਘ, ਦਿਲਜੀਤ ਸਿੰਘ ਚੇਅਰਮੈਨ, ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਰਾਣਾ ਭੁੱਖਾ ਬਲਾਕ ਪ੍ਰਧਾਨ, ਗੁਰਜੀਤ ਸਿੰਘ, ਅਮ੍ਰਿਤਪਾਲ ਸਿੰਘ ਹੈਪੀ, ਸਰਪੰਚ ਗੁੱਜਾ ਪੀਰ ਦੀ ਸਾਬਕਾ ਸਰਪੰਚ ਗੁਰਿੰਦਰਬੀਰ ਸਿੰਘ ਮਾਹਲ ਅਤੇ ਸੁਖਵਿੰਦਰ ਸਿੰਘ ਮਾਹਲ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ