Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Delhi

ਸੋਸ਼ਲ ਮੀਡੀਆ ‘ਤੇ ਫਰਜ਼ੀ ਪੋਸਟਰ ਫੈਲਾਉਣ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ : ਕਾਲਕਾ

May 14, 2026 10:17 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ  ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾਵੱਲੋਂ ਆਪਣੀ ਸਿਆਸੀ ਰਣਨੀਤੀ ਲਈ ਜਿਸ ਪੱਧਰ ਦੀ ਨਕਾਰਾਤਮਕ ਅਤੇ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ, ਉਹ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਵਾਟਸਐਪ ਅਤੇ ਹੋਰ ਸੋਸ਼ਲ ਮੀਡੀਆ ਤੇ ਇੱਕ ਫਰਜ਼ੀ ਪੋਸਟਰ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਉਮੀਦਵਾਰ ਜੂਝਾਰ ਸਿੰਘ ਦੀ ਤਸਵੀਰ ਨੂੰ ਗਲਤ ਢੰਗ ਨਾਲ ਪੇਸ਼ ਕਰਦਿਆਂ ਕੁਝ ਹੋਰ ਆਗੂਆਂ ਦੀਆਂ ਤਸਵੀਰਾਂ ਜੋੜ ਕੇ ਭੜਕਾਉ ਅਤੇ ਗੈਰ-ਜ਼ਿੰਮੇਵਾਰ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਕਾਲਕਾ ਨੇ ਕਿਹਾ ਕਿ ਇਹ ਪੋਸਟਰ ਪੂਰੀ ਤਰ੍ਹਾਂ ਫਰਜ਼ੀ ਅਤੇ ਮਨਘੜਤ ਹੈ, ਜਿਸਦਾ ਮੁੱਖ ਮੰਤਵ ਸੰਗਤ ਨੂੰ ਗੁੰਮਰਾਹ ਕਰਨਾ ਅਤੇ ਗੁਰਦੁਆਰਾ ਚੋਣਾਂ ਦੇ ਮਾਹੌਲ ਨੂੰ ਖਰਾਬ  ਕਰਨਾ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਭ ਤੋਂ ਹੈਰਾਨੀਜਨਕ ਅਤੇ ਅਫਸੋਸਜਨਕ ਗੱਲ ਇਹ ਹੈ ਕਿ ਇਹ ਪੋਸਟਰ ਖੁਦ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਵਾਟਸਐਪ ਰਾਹੀਂ ਅੱਗੇ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਗੁਰੂ ਪੰਥ ਦੇ ਨਾਮ ‘ਤੇ ਸਿਆਸਤ ਕਰਨ ਵਾਲੇ ਲੋਕਾਂ ਵੱਲੋਂ ਇਸ ਤਰ੍ਹਾਂ ਦੀ ਝੂਠੀ ਸਮੱਗਰੀ ਸਾਂਝੀ ਕਰਨਾ ਬਹੁਤ ਹੀ ਸ਼ਰਮਨਾਕ ਹੈ। ਕਾਲਕਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਤਰ੍ਹਾਂ ਦੀ ਕੋਈ ਫਰਜ਼ੀ ਸਮੱਗਰੀ ਪਹੁੰਚਦੀ ਹੈ ਤਾਂ ਉਹ ਤੁਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸੰਗਤ ਨੂੰ ਅਜਿਹੀਆਂ ਕੋਝੀਆਂ ਅਤੇ ਗੁੰਮਰਾਹਕੁੰਨ ਹਰਕਤਾਂ ਤੋਂ ਜਾਗਰੂਕ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਚੋਣਾਂ ਦੀ ਪਵਿੱਤਰਤਾ ਅਤੇ ਮਰਯਾਦਾ ਨੂੰ ਖਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ