Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਹਰ ਮਨੁੱਖ ਬਾਣੀ ਦੇ ਆਸ਼ੇ ਅਨੁਸਾਰ ਜ਼ਿੰਦਗੀ ਬਤੀਤ ਕਰੇ : ਭਾਈ ਖ਼ਾਲਸਾ

May 14, 2026 10:21 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਹਰ ਮਨੁੱਖ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਆਸ਼ੇ ਅਨੁਸਾਰ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ, ਜੋ ਕਿ ਹਰ ਸਿੱਖ ਦਾ ਫਰਜ਼ ਬਣਦਾ ਹੈ। ਇਸ ਲਈ ਸਭ ਤੋਂ ਪਹਿਲਾਂ ਸਾਨੂੰ ਧਰਮ ਦੀ ਰੱਖਿਆ ਅਤੇ ਵਿਲੱਖਣਤਾ ਨੂੰ ਪਹਿਚਾਨਣ ਦੀ ਲੋੜ ਹੈ। ਜਿਸ ਦੇ ਮੱਦੇਨਜ਼ਰ ਧਾਰਮਿਕ ਪੱਖੋਂ ਸੁਚੇਤ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਬਾਣੇ ਨਾਲ ਜੁੜ ਕੇ ਸਿਮਰਨ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਸਟੱਡੀ ਸਰਕਲ ਰਜਿ ਵੱਲੋਂ ਇਕ ਪੰਥ ਇਕ ਸੋਚ ਤਹਿਤ ਚਲਾਈ ਮੁਹਿੰਮ ਨੂੰ ਹੋਰ ਬੁਲੰਦੀਆਂ ’ਤੇ ਲਿਜਾਣ ਦੇ ਮਕਸਦ ਨਾਲ ਗੁਰਦੁਆਰਾ ਅਤਰਸਰ ਸਾਹਿਬ ਪਿੰਡ ਫਰਵਾਲੀ ਵਿਖੇ ਭਾਈ ਪਵਿੱਤਰ ਸਿੰਘ ਖਾਲਸਾ ਅਤੇ ਭਾਈ ਜਗਧਾਰ ਸਿੰਘ ਖਾਲਸਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਤਿੰਨ ਫ਼ਿਲਮਾਂ ਰਾਹੀਂ ਨਸ਼ਿਆਂ ਤੋਂ ਦੂਰ ਹੋ ਕੇ ਇਕ ਬਾਣੀ ਇਕ ਗੁਰੂ ਨਾਲ ਜੋੜਨ ਦਾ ਉਪਦੇਸ਼ ਦਿੱਤਾ ਗਿਆ। ਇਸ ਮੌਕੇ ਭਾਈ ਪਵਿੱਤਰ ਸਿੰਘ ਖਾਲਸਾ ਅਤੇ ਭਾਈ ਜਗਧਾਰ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਉੱਚ ਸਿੱਖਿਆ ਦੇ ਖੇਤਰ ਵਿੱਚ ਜਿੱਥੇ ਨੌਜਵਾਨ ਬੱਚੇ ਬੱਚੀਆਂ ਮੱਲਾਂ ਮਾਰਨ ਰਹੇ ਹਨ, ਉੱਥੇ ਖਾਸ ਕਰਕੇ ਧਾਰਮਿਕ ਪੱਖੋਂ ਵੀ ਸੁਚੇਤ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ -ਬਾਣੇ ਅਤੇ ਉੜੇ ਤੇ ਜੂੜੇ ਨਾਲ ਜੁੜਨਾ ਵੀ ਜ਼ਰੂਰੀ ਹੈ। ਇਸ ਤੋਂ ਉਪਰੰਤ ਫਿਲਮ ਦੇ ਤਹਿਤ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ, ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਗੁਰਦੂਆਰਾ ਸਾਹਿਬ ਦੀ ਕਮੇਟੀ ਅਤੇ ਹੈੱਡ ਗ੍ਰੰਥੀ ਬਾਬਾ ਜੋਰਾ ਸਿੰਘ, ਖ਼ਜ਼ਾਨਚੀ ਪਰਮਿੰਦਰ ਸਿੰਘ, ਸੁਪਿੰਦਰ ਸਿੰਘ ਲਾਲੀ, ਬਲਵਿੰਦਰ ਸਿੰਘ ਕਹਿਲ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੁਖਦੇਵ ਸਿੰਘ ਸੋਹੀ, ਮੇਹਰ ਸਿੰਘ ਸੋਹੀ, ਨੰਬਰਦਾਰ ਜਸਵੀਰ ਸਿੰਘ ਫਰਵਾਲੀ, ਜਸਵਿੰਦਰ ਸਿੰਘ ਰਿੰਕੂ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ