Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਹਾਜ਼ ਹਵੇਲੀ ਨੂੰ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਿਆ : ਵਿਜੈ ਇੰਦਰ ਸਿੰਗਲਾ

June 23, 2021 05:33 PM
SehajTimes
ਚੰਡੀਗੜ : ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਜਹਾਜ਼ ਹਵੇਲੀ ਨੂੰ ਮੁੱਖ ਸੜਕ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਦੀਵਾਨ ਟੋਡਰ ਮੱਲ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਰਿਹਾਇਸ਼ ਜਹਾਜ਼ ਹਵੇਲੀ ਨਾਲ ਜੋੜਨ ਵਾਲੀ ਸੜਕ ਦਾ ਨਾਮ ਉਹਨਾਂ ਦੇ ਨਾਮ ’ਤੇ ਰੱਖਿਆ ਗਿਆ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਅਸਾਧਾਰਣ ਦਲੇਰੀ ਪ੍ਰਤੀ ਸ਼ੁਕਰਗੁਜ਼ਾਰੀ ਜਤਾਉਣ ਲਈ ਇਹ ਇੱਕ ਛੋਟਾ ਜਿਹਾ ਕਦਮ ਹੈ। ਉਹਨਾਂ ਚੇਤੇ ਕਰਵਾਉਂਦਿਆਂ ਕਿਹਾ ਕਿ ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਇਸਲਾਮ ਨਾ ਕਬੂਲਣ ਦੇ ਦੋਸ਼ ਹੇਠ ਜਿਉਂਦਿਆਂ ਨੀਹਾਂ ਵਿੱਚ ਚਿਣਵਾਇਆ ਜਾ ਰਿਹਾ ਸੀ ਅਤੇ ਕੋਈ ਵੀ ਉਹਨਾਂ(ਸਾਹਿਬਜ਼ਾਦਿਆਂ) ਦੇ ਸਸਕਾਰ ਲਈ ਜ਼ਮੀਨ ਦੇਣ ਲਈ ਰਾਜ਼ੀ ਨਹੀਂ ਸੀ ਤਾਂ ਉਸ ਸਮੇਂ ਨੂੰ ਮੁਗਲਾਂ ਦੇ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਦੀਵਾਨ ਟੋਡਰ ਮੱਲ ਸੋਨੇ ਦੇ ਸਿੱਕੇ ਵਿਛਾ ਕੇ ਜ਼ਮੀਨ ਦਾ ਇੱਕ ਟੁਕੜਾ ਖਰੀਦਿਆ ਸੀ ਅਤੇ ਮੁਗਲਾਂ ਤੋਂ ਸਾਹਿਬਜ਼ਾਦਿਆਂ ਦੀਆਂ ਪਵਿੱਤਰ ਦੇਹਾਂ ਮਿਲਣ ਉਪਰੰਤ ਅੰਤਿਮ ਸਸਕਾਰ ਵੀ ਕੀਤਾ।
 
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜੀ.ਟੀ ਰੋਡ ਤੋਂ ਜਹਾਜ਼ ਹਵੇਲੀ ਨੂੰ ਜੋੜਨ ਵਾਲੀ ਸੜਕ ਨੂੰ ਚੌੜਾ ਕਰਨ ਲਈ ਮਨਜੂਰੀ ਦਿੱਤੀ ਗਈ ਸੀ ਅਤੇ ਹੁਣ ਟੈਂਡਰਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ 1.5 ਕਿਲੋਮੀਟਰ ਦੇ ਛੋਟੇ ਜਿਹੇ ਟੋਟੇ, ਜਿਸਨੂੰ ਸੀਵਰੇਜ ਲਾਈਨਾਂ ਪਾਉਣ ਲਈ ਹਾਲੇ ਰੋਕਿਆ ਗਿਆ ਹੈ, ਤੋਂ ਇਲਾਵਾ ਬਾਕੀ ਸੜਕ ਨੂੰ ਚੌੜਾ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
 
ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਵੱਖ-ਵੱਖ ਸੇਵਾਵਾਂ ਅਤੇ ਯੋਜਨਾਵਾਂ ਨੂੰ ਸੁਚੱਜੇ ਤੇ ਕਾਰਗਰ ਢੰਗ ਨਾਲ ਵਰਤਿਆ ਜਾ ਸਕੇ ਤਾਂ ਜੋ ਸੜਕਾਂ, ਇਮਾਰਤਾਂ ਅਤੇ ਪੁਲਾਂ ਦੀ ਉਸਾਰੀ ਕਰਦਿਆਂ ਪੂਰੇ ਰਾਜ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਲਿਆਂਦਾ ਜਾ ਸਕੇ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ