Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਖ਼ਾਲਸਾ ਯੂਨੀਵਰਸਿਟੀ ਵਿਖੇ ਕਹਾਣੀ ਗੋਸ਼ਟੀ ਕਰਵਾਈ ਗਈ

May 14, 2026 10:42 PM
Rozana Sehaj times
ਅੰਮ੍ਰਿਤਸਰ : ਖ਼ਾਲਸਾ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਕਹਾਣੀ ਗੋਸ਼ਟੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ’ਚ ’ਵਰਸਿਟੀ ਦੇ ਮੁੱਖ ਮਹਿਮਾਨ ਵਜੋਂ ਹਾਜ਼ਰ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਸੰਬੋਧਨ ਦੌਰਾਨ ਉਕਤ ਅਧਿਐਨ ਸਕੂਲ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਅਕਾਦਮਿਕ ਹਲਕਿਆਂ ’ਚ ਅਜਿਹੇ ਸਾਹਿਤਕ ਸੰਵਾਦ ਰਚਾਉਣੇ ਵਰਤਮਾਨ ਦੌਰ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਹਿਤਕ ਗੋਸ਼ਟੀਆਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਮਹੱਤਵਪੂਰਨ ਸ੍ਰੋਤ ਹੁੰਦੀਆਂ ਹਨ। ਇਸ ਗੋਸ਼ਟੀ ’ਚ ਅਜਮੇਰ ਰੋਡੇ ਦੀ ਕਹਾਣੀ ‘ਹਜ਼ਾਰ ਮੀਲ ਲੰਬੀ ਬਾਂਹ’ ’ਤੇ ਨਿੱਠ ਕੇ ਚਰਚਾ ਕੀਤੀ ਗਈ। ਇਸ ਮੌਕੇ ਡੀਨ ਭਾਸ਼ਾਵਾਂ ਅਤੇ ਵਿਭਾਗ ਦੇ ਮੁਖੀ ਡਾ. ਰਮਿੰਦਰ ਕੌਰ ਨੇ ਉਕਤ ਕਹਾਣੀ ਦੇ ਵਿਸ਼ੇ ਦੀ ਸਾਰਥਿਕਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਕਹਾਣੀ ਇਕੋ ਸਮੇਂ ਕਿਰਤ ’ਚੋਂ ਹਾਸਲ ਹੁੰਦੇ ਆਨੰਦ ਅਤੇ ਸਾਮਰਾਜੀ ਤਾਕਤਾਂ ਹੱਥੋਂ ਸਿਰਜਣਾ ਨੂੰ ਵਿਨਾਸ਼ਕਾਰੀ ਨਤੀਜਿਆਂ ਲਈ ਹਥਿਆਰ ਵਜੋਂ ਵਰਤਣ ਦਾ ਬਿਰਤਾਂਤ ਉਸਾਰਦੀ ਹੈ। ਉਨ੍ਹਾਂ ਕਹਾਣੀ ਦੀ ਬਿਰਤਾਂਤ ਉਸਾਰੀ ਦੀਆਂ ਸੀਮਾਵਾਂ ਅਤੇ ਸੰਭਾਵਨਾਵਾਂ ਸਬੰਧੀ ਚਰਚਾ ਵੀ ਕੀਤੀ। ਇਸ ਗੋਸ਼ਟੀ ਦਾ ਮੂਲ ਮਕਸਦ ਸਾਹਿਤਕ ਖੋਜ ਅਤੇ ਸੰਵਾਦ ਦੀ ਪਰੰਪਰਾ ਨੂੰ ਚਲਦੇ ਰੱਖਣਾ ਹੈ। ਇਹ ਸਮਾਗਮ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਆਲੋਚਨਾਤਮਕ ਪੱਖਾਂ ਨੂੰ ਨਵੀਂ ਊਰਜਾ ਪ੍ਰਦਾਨ ਕਰਨ ਲਈ ਉਲੀਕਿਆ ਗਿਆ ਹੈ, ਤਾਂ ਜੋ ਸਾਹਿਤਕ ਜਗਤ ’ਚ ਗੰਭੀਰ ਚਿੰਤਨ ਦਾ ਮਾਹੌਲ ਬਣਿਆ ਰਹੇ। ਇਸ ਮੌਕੇ ਡਾ. ਪ੍ਰਦੀਪ ਕੌਰ, ਡਾ. ਯਾਦਵਿੰਦਰ ਕੌਰ, ਡਾ. ਕਾਰਜ ਸਿੰਘ, ਡਾ. ਮਨੀਸ਼ ਕੁਮਾਰ, ਡਾ. ਸ਼ਰਨਜੀਤ ਕੌਰ, ਡਾ. ਪ੍ਰਭਜੀਤ ਕੌਰ ਅਤੇ ਡਾ. ਰਮਨਦੀਪ ਕੌਰ ਨੇ ਇਸ ਕਹਾਣੀ ਦੀ ਤਕਨੀਕ, ਸ਼ੈਲੀ ਅਤੇ ਇਸ ਵਿੱਚ ਪੇਸ਼ ਮਾਨਵੀ ਸੰਵੇਦਨਾਵਾਂ ’ਤੇ ਗੰਭੀਰ ਚਰਚਾ ਕਰਦਿਆਂ ਆਪਣੇ ਖੋਜ-ਭਰਪੂਰ ਵਿਚਾਰ ਸਾਂਝੇ ਕੀਤੇ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ