Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸੁਨਾਮ ਵਿਖੇ ਕੌਂਸਲ ਚੋਣਾਂ 'ਚ ਰਾਜਸੀ ਆਗੂਆਂ ਨੇ ਦਿਖਾਈ ਇੱਕਜੁਟਤਾ 

May 15, 2026 04:09 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਥਾਨਕ ਨਗਰ ਕੌਂਸਲ ਚੋਣਾਂ ਦੇ ਮੈਦਾਨ ਵਿੱਚ ਉਸ ਵੇਲੇ ਸਿਆਸੀ ਹਲਚਲ ਤੇਜ਼ ਹੋ ਗਈ, ਜਦੋਂ ਵਾਰਡ ਨੰਬਰ 20 ਤੋਂ ਉਮੀਦਵਾਰ ਘਣਸ਼ਿਆਮ ਕਾਂਸਲ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਦੀ ਸਭ ਤੋਂ ਹੈਰਾਨੀਜਨਕ ਅਤੇ ਚਰਚਿਤ ਗੱਲ ਇਹ ਰਹੀ ਕਿ ਵੱਖ-ਵੱਖ ਵਿਚਾਰਧਾਰਾਵਾਂ ਵਾਲੇ ਸਿਆਸੀ ਦਲਾਂ ਦੇ ਦਿੱਗਜ ਨੇਤਾ ਇੱਕੋ ਮੰਚ 'ਤੇ ਨਜ਼ਰ ਆਏ।
ਕੀ 'ਧੱਕੇਸ਼ਾਹੀ' ਨੇ ਵਿਰੋਧੀ ਧਿਰਾਂ ਨੂੰ ਇੱਕ ਕਰ ਦਿੱਤਾ ?
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਕੀ ਸੱਤਾਧਾਰੀ ਧਿਰ ਦੀ ਕਥਿਤ 'ਧੱਕੇਸ਼ਾਹੀ' ਨੇ ਸਮੁੱਚੇ ਵਿਰੋਧ ਪੱਖ ਨੂੰ ਇਕਜੁੱਟ ਹੋਣ ਲਈ ਮਜਬੂਰ ਕਰ ਦਿੱਤਾ ਹੈ? ਇਸ ਇਕੱਠ ਨੇ ਆਉਣ ਵਾਲੀਆਂ ਚੋਣਾਂ ਲਈ ਨਵੇਂ ਸਮੀਕਰਨ ਪੈਦਾ ਕਰ ਦਿੱਤੇ ਹਨ। ਕੌਂਸਲ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਘਣਸ਼ਿਆਮ ਕਾਂਸਲ ਦੇ ਸਮਰਥਨ ਵਿੱਚ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ , ਹਰਮਨਦੇਵ ਸਿੰਘ ਬਾਜਵਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ , ਰਾਜਿੰਦਰ ਸਿੰਘ ਰਾਜਾ ਬੀਰਕਲਾਂ,  ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਮਨਵੀਰ ਸਿੰਘ ਚੈਰੀ ਤੋਂ ਇਲਾਵਾ ਵੱਖ ਵੱਖ ਰਾਜਸੀ ਪਾਰਟੀਆਂ ਦੇ ਸਥਾਨਕ ਆਗੂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਵਿਰੋਧੀ ਧਿਰ ਦੇ ਆਗੂਆਂ ਨੇ ਆਖਿਆ ਕਿ ਸੂਬੇ ਦੀ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਣਾਂ ਲੜਣ ਦੇ ਚਾਹਵਾਨਾਂ ਨੂੰ ਐਨ ਓ ਸੀ ਧਰਨੇ ਦੇਕੇ ਲੈਣੀ ਪਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਨੂੰ ਨਿਰਪੱਖ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਸ਼ਕਤੀ ਗਰਗ, ਰਾਜੀਵ ਗਰਗ, ਪ੍ਰੋਫੈਸਰ ਵਿਜੇ ਮੋਹਨ ਸਿੰਗਲਾ, ਸੰਦੀਪ ਕੌਰ ਭੰਗੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ