Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲੇ ਮੈਨੇਜਰਾਂ ਤੇ ਪਰਚੇ ਦਰਜ ਕਰੇ ਸਰਕਾਰ : ਜਗਜੀਤ ਡੱਲੇਵਾਲ 

May 15, 2026 07:26 PM
ਦਰਸ਼ਨ ਸਿੰਘ ਚੌਹਾਨ
ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਸੜਕਾਂ ਜਾਮ
ਸੁਨਾਮ :  ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਕੌਮੀ ਕਨਵੀਨਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਤੋਂ ਖਾਲੀ ਚੈੱਕ ਲੈਣ ਵਾਲੇ ਬੈਂਕ ਮੈਨੇਜਰਾਂ ਦੇ ਖਿਲਾਫ ਮਾਮਲੇ ਦਰਜ਼ ਕਰਕੇ ਜੇਲ੍ਹਾਂ ਵਿੱਚ ਡੱਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਰਸੀਅਲ ਬੈਂਕਾਂ ਦੀ ਤਰਜ਼ ਤੇ ਸਹਿਕਾਰੀ ਬੈਂਕਾਂ ਵਿੱਚ ਵੀ ਯਕਮੁਸ਼ਤ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਅੱਗੇ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰਕੇ ਚੱਲ ਰਹੇ ਪੱਕੇ ਧਰਨੇ ਦੇ ਪੰਜਵੇ ਦਿਨ ਸ਼ਮੂਲੀਅਤ ਕਰਦਿਆਂ 
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਮਜਬੂਰੀ ਵੱਸ ਕਰਜ਼ਾ ਨਾ ਮੋੜ ਸਕਣ ਕਿਸਾਨਾਂ ਦੀਆਂ ਜ਼ਮੀਨਾਂ ਨਿਲਾਮ ਕਰਕੇ ਉਗਰਾਹੀ ਕਰਨ ਦੀਆਂ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਹਨ। ਖੇਤੀਬਾੜੀ ਵਿਕਾਸ ਬੈਂਕਾਂ ਨੇ ਲੱਗਭੱਗ ਹਰ ਕਿਸਾਨ ਦੇ ਖਾਲੀ ਚੈੱਕ ਲੈਕੇ ਰੱਖੇ ਹੋਏ ਹਨ, ਜਿਹੜਾ ਗੈਰ ਕਾਨੂੰਨੀ ਵਰਤਾਰਾ ਹੈ । ਉਨ੍ਹਾਂ ਆਖਿਆ ਕਿ ਬੈਂਕਾਂ ਦੁਆਰਾ ਖਾਲੀ ਚੈੱਕਾਂ ਦੇ ਅਧਾਰ ਤੇ ਕਿਸਾਨਾਂ ਦੇ ਖਿਲਾਫ ਅਦਾਲਤਾਂ ਵਿੱਚ ਕੇਸ ਪਾਉਂਦੇ ਹਨ, ਕਿਸਾਨ ਜੇਲ ਜਾਂਦਾ ਤੇ ਫਿਰ ਉਹ ਜੇਲ ਤੋਂ ਡਰਦਾ ਆਪਣੀ ਜਮੀਨ ਵੇਚਦਾ । ਕਿਸਾਨ ਆਗੂ ਡੱਲੇਵਾਲ ਨੇ ਦੱਸਿਆ ਕਿ ਬੈਂਕ ਵੱਲੋਂ ਕਿਸਾਨਾਂ ਤੋਂ ਲਏ ਖਾਲੀ ਚੈੱਕ ਵਾਪਸ ਕਰਵਾਉਣ ਤੇ ਕਿਸਾਨਾਂ ਖਿਲਾਫ ਚੈੱਕ ਬਾਉਂਸ ਕਰਵਾਕੇ ਲਾਏ ਕੇਸ ਵਾਪਿਸ ਕਰਾਉਣ ਲਈ ਸੰਘਰਸ਼ ਕਰ ਰਹੇ ਹਾ । ਕਰਜ਼ਾ ਲੈਣ ਸਮੇਂ ਕਿਸਾਨਾਂ ਤੋਂ ਸਕਿਊਰਿਟੀ ਵਜੋਂ ਜਮੀਨਾਂ ਦੀਆਂ ਰਜਿਸਟਰੀਆਂ ਕਰਵਾਈਆਂ ਹੋਈਆਂ ਹਨ ਤਾਂ ਦੂਜੀ ਸਕਿਊਰਿਟੀ ਵਜੋਂ ਖਾਲੀ ਚੈੱਕ ਲੈਣ ਦੀ ਕੋਈ ਤੁਕ ਨਹੀਂ ਬਣਦੀ। ਉਨਾਂ ਕਿਹਾ ਕਿ ਜਿਹੜੇ ਮੈਨੇਜਰਾਂ ਨੇ ਖਾਲੀ ਚੈਕ ਲੈ ਕੇ ਰੱਖੇ ਹੋਏ ਹਨ ਸਰਕਾਰ ਉਨਾਂ ਮੈਨੇਜਰਾਂ ਦੇ ਖਿਲਾਫ ਮੁਕੱਦਮੇ ਦਰਜ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਬੈਂਕਾਂ ਨਾਲ ਸਬੰਧਿਤ ਮੰਗਾਂ ਜਲਦ ਨਾ ਮੰਨੀਆ ਤਾਂ ਆਉਣ ਵਾਲੇ ਦਿਨਾਂ ਚ ਸੜਕਾਂ ਜਾਮ ਕਰਨ ਲਈ ਮਜਬੂਰ ਹੋਵਾਂਗੇ।ਇਸ ਮੌਕੇ ਜ਼ਿਲਾ ਪ੍ਰਧਾਨ ਗੁਰਬਖਸੀਸ ਸਿੰਘ ਬਾਲਦ ਕਲਾਂ, ਕੇਵਲ ਸਿੰਘ ਜਵੰਧਾ, ਰਾਮਫਲ ਸਿੰਘ ਝਲੂਰ, ਕਰਮਜੀਤ ਸਿੰਘ ਬਾਲਦ ਕਲਾਂ,ਜਸਵੰਤ ਸਿੰਘ ਛਾਹੜ, ਜਤਿੰਦਰ ਸਿੰਘ ਜਲੂਰ ,ਦਲੇਲ ਸਿੰਘ ਚੱਠਾ, ਮਨਿੰਦਰ ਸਿੰਘ ਲਦਾਲ,ਕਾਲਾ ਸਿੰਘ ਜਵੰਧਾ,ਦੇਵ ਸਿੰਘ ਖਡਿਆਲ, ਬਿੰਦਰ ਲਹਿਲ ਕਲਾਂ, ਮਨਜੀਤ ਸਿੰਘ ਖਾਈ, ਮਨਪ੍ਰੀਤ ਸਿੰਘ ਗਾਗਾ, ਅਵਤਾਰ ਸਿੰਘ ਰਾਮਪੁਰਾ,ਪ੍ਰਿੰਸ ਗੰਢੂਆਂ,ਹਰਜਿੰਦਰ ਸਿੰਘ ਮਹਿਲਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment

More in Malwa

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ