Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਨਾਮਜ਼ਦਗੀਆਂ ਦਾ ਦੂਜਾ ਦਿਨ; ਸਥਾਨਕ ਸਰਕਾਰ ਚੋਣਾਂ ਲਈ ਜ਼ੀਰਕਪੁਰ ਤੋਂ ਇੱਕ ਅਤੇ ਖਰੜ ਤੋਂ ਦੋ ਨਾਮਜ਼ਦਗੀਆਂ ਦਾਖਲ

May 15, 2026 07:28 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਅੱਜ ਜ਼ੀਰਕਪੁਰ ਅਤੇ ਖਰੜ ਨਗਰ ਕੌਂਸਲਾਂ ਵਿੱਚ ਕੁੱਲ ਤਿੰਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਕੌਂਸਲ ਜ਼ੀਰਕਪੁਰ ਦੇ ਵਾਰਡ ਨੰਬਰ 22 ਲਈ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ, ਜਦਕਿ ਨਗਰ ਕੌਂਸਲ ਖਰੜ ਦੇ ਵਾਰਡ ਨੰਬਰ 22 ਲਈ ਦੋ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਹੈ। ਦਾਖਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਕੀਤੀ ਜਾਵੇਗੀ ਅਤੇ 19 ਮਈ ਨਾਮਜ਼ਦਗੀਆਂ ਵਾਪਸ ਲੈਣ ਦੀ ਤਾਰੀਖ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਕੁੱਲ 195 ਵਾਰਡ ਹਨ, ਜਿਨ੍ਹਾਂ ਵਿੱਚ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਖਰੜ, ਕੁਰਾਲੀ, ਨਵਾਂ ਗਾਉਂ, ਡੇਰਾਬੱਸੀ, ਜ਼ੀਰਕਪੁਰ, ਲਾਲੜੂ ਅਤੇ ਬਨੂੰੜ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਆਰ ਓਜ਼ ਅਤੇ ਏ ਆਰ ਓਜ਼ ਨੂੰ ਨਾਮਜ਼ਦਗੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਾਰੇ ਉਮੀਦਵਾਰਾਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 1 ਤੋਂ 25 ਤੱਕ ਲਈ ਨਾਮਜ਼ਦਗੀ ਪ੍ਰਕਿਰਿਆ ਪੂਡਾ ਭਵਨ ਵਿਖੇ ਚੱਲ ਰਹੀ ਹੈ, ਜਦਕਿ ਵਾਰਡ ਨੰਬਰ 26 ਤੋਂ 50 ਤੱਕ ਲਈ ਨਾਮਜ਼ਦਗੀਆਂ ਐਸ ਡੀ ਐਮ ਦਫ਼ਤਰ ਮੋਹਾਲੀ ਵਿਖੇ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਨਗਰ ਕੌਂਸਲ ਖਰੜ ਅਤੇ ਡੇਰਾਬੱਸੀ ਲਈ ਨਾਮਜ਼ਦਗੀ ਪੱਤਰ ਕ੍ਰਮਵਾਰ ਐਸ ਡੀ ਐਮ ਕੋਰਟ ਰੂਮ ਖਰੜ ਅਤੇ ਡੇਰਾਬੱਸੀ ਵਿਖੇ ਪ੍ਰਾਪਤ ਕੀਤੇ ਜਾ ਰਹੇ ਹਨ, *ਜਦਕਿ ਨਗਰ ਕੌਂਸਲ ਬਨੂੰੜ ਲਈ ਮਾਰਕੀਟ ਕਮੇਟੀ ਚੇਅਰਮੈਨ ਦਫ਼ਤਰ, ਬਨੂੰੜ ਨੂੰ ਨਾਮਜ਼ਦਗੀ ਪ੍ਰਾਪਤੀ ਕੇਂਦਰ ਨਿਰਧਾਰਤ ਕੀਤਾ ਗਿਆ ਹੈ।*ਇਸ ਤੋਂ ਇਲਾਵਾ ਨਗਰ ਕੌਂਸਲ ਦਫ਼ਤਰ ਜ਼ੀਰਕਪੁਰ, ਕੁਰਾਲੀ, ਨਵਾਂ ਗਾਉਂ ਅਤੇ ਲਾਲੜੂ ਨੂੰ ਵੀ ਸਬੰਧਤ ਸਥਾਨਕ ਸੰਸਥਾਵਾਂ ਲਈ ਨਾਮਜ਼ਦਗੀ ਪ੍ਰਾਪਤ ਕਰਨ ਵਾਲੇ ਕੇਂਦਰਾਂ ਵਜੋਂ ਨੋਟੀਫਾਈ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸਾਰੇ ਆਰ ਓਜ਼ ਅਤੇ ਏ ਆਰ ਓਜ਼ ਨੂੰ ਨਾਮਜ਼ਦਗੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਨਾਲ-ਨਾਲ ਸਾਰੇ ਉਮੀਦਵਾਰਾਂ ਲਈ ਬਰਾਬਰੀ ਦਾ ਮੌਕਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ