Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Health

ਸਿਹਤ ਵਿਭਾਗ ਵੱਲੋਂ ਡੇਂਗੂ,ਮਲੇਰੀਆ ਤੋਂ ਬਚਾਅ ਲਈ ਸਕੂਲਾਂ ਵਿੱਚ ਜਾਗਰੂਕਤਾ ਵੱਖ ਵੱਖ ਥਾਵਾਂ ਤੇ ਲਾਰਵਾ ਵੀ ਕੀਤਾ ਚੈੱਕ

May 15, 2026 07:32 PM
Rozana Sehaj times

ਸੰਦੌੜ, 15 ਮਈ (ਤਰਸੇਮ ਸਿੰਘ ਕਲਿਆਣੀ ) : ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਪਿੰਡਾਂ ਵਿੱਚ ਮਲਟੀਪਰਪਜ ਹੈਲਥ ਵਰਕਰ ਮੇਲ ਦੀਆਂ ਟੀਮਾਂ ਵੱਲੋਂ ਡੇਂਗੂ , ਮਲੇਰੀਆ ਅਤੇ ਚਿਕਨਗੁਨੀਆ ਬਾਰੇ ਬਚਾਅ ਅਤੇ ਜਾਗਰੂਕ ਕਰਨ ਲਈਂ ਅੱਜ ਵਿਸ਼ੇਸ਼ ਰੂਪ ਵਿੱਚ ਸਕੂਲਾਂ ਵਿੱਚ ਜਾਗਰੂਕਤਾ ਕੀਤੀ ਗਈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਬੀ ਈ ਈ ਹਰਪ੍ਰੀਤ ਕੌਰ ਨੇ ਦੱਸਿਆ ਕੇ ਇਸ ਮੁਹਿੰਮ ਤਹਿਤ ਅੱਜ ਜਿੱਥੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਉੱਥੇ ਹੀ ਅਜਿਹੀਆਂ ਥਾਵਾਂ ਤੇ ਡੇਂਗੂ -ਮਲੇਰੀਆ ਗਤਿਵਿਧੀਆਂ ਕੀਤੀਆਂ ਗਈਆਂ ਹਨ ਜਿੱਥੇ ਇਹ ਬਿਮਾਰੀ ਹੋਣ ਦਾ ਜਿਆਦਾ ਖ਼ਤਰਾ ਬਣਿਆ ਰਹਿੰਦਾ ਹੈ । ਇਸ ਮੌਕੇ ਗੱਲਬਾਤ ਕਰਦਿਆਂ ਐਸ ਐਮ ਓ ਡਾ. ਭਿੰਡਰ ਨੇ ਕਿਹਾ ਕਿ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਖੜ੍ਹੇ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਕਿਹਾ ਕਿ ਬੁਖ਼ਾਰ ਹੋਣ ਤੇ ਤੁਰੰਤ ਸਰਕਾਰੀ ਹਸਪਤਾਲ ਵਿਚ ਜਾ ਕੇ ਖ਼ੂਨ ਦੀ ਜਾਂਚ ਕਰਵਾਈ ਜਾਵੇ ਇਹ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ ਇਸ ਮੌਕੇ ਬਲਾਕ ਐਜ਼ੂਕੇਟਰ ਹਰਪ੍ਰੀਤ ਕੌਰ  ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕੱਪੜੇ ਪਾਓ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਡੇਂਗੂ ਬੁਖ਼ਾਰ ਦੇ ਆਮ ਲੱਛਣ ਹਨ।ਇਸ ਮੌਕੇ ਬਲਾਕ ਦੇ ਸਮੂਹ ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਅਤੇ ਮਪਹਵ ਮੇਲ, ਫੀਮੇਲ ਤੇ ਆਸ਼ਾ ਹਾਜ਼ਰ ਸਨ |

 
 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ