Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਵੀਆਂ ਵਿਕਸਿਤ ਹੋ ਰਹੀਆਂ 03 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

May 15, 2026 07:49 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐੱਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐੱਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਨਿਉ ਮੈਪਲ ਸਿਟੀ, ਅਣ-ਅਧਿਕਾਰਤ ਕਲੋਨੀ (ਏਕਮ ਗਾਰਡਨ ਦੇ ਸਾਹਮਣੇ) ਅਤੇ ਆਰ.ਟੀ ਇਨਕਲੇਵ (ਐਕਸਟੈਂਸ਼ਨ) ਨਾਮਕ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਜ਼ਿਲ੍ਹਾ ਟਾਊਨ ਪਲਾਨਰ, ਅਮਰਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਵਡਾਲਾ ਭਿੱਟੇਵੱਡ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 14/05/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਵਿਸਕਿਤ ਨਿਉ ਮੈਪਲ ਸਿਟੀ ਖਿਲਾਫ ਪਹਿਲਾਂ ਵੀ ਮਿਤੀ 03/09/2024 ਰਾਹੀਂ, ਆਰ.ਟੀ ਇਨਕਲੇਵ (ਐਕਸਟੈਂਸ਼ਨ) ਖਿਲਾਫ ਪਹਿਲਾਂ ਵੀ ਮਿਤੀ 04/04/2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ, ਪਰ ਕਲੋਨੀ ਦੇ ਮਾਲਕਾਂ ਵੱਲੋਂ ਹੁਣ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ। ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ