Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਿਲਡਿੰਗ ਬ੍ਰਾਂਚ ਦੀਆਂ ਸ਼ਿਕਾਇਤਾਂ 'ਤੇ ਮੇਅਰ ਕੁੰਦਨ ਗੋਗੀਆ ਸਖ਼ਤ; ਹੁਣ ਬਿਨਾਂ ਐਫੀਡੇਵਿਟ ਨਹੀਂ ਹੋਵੇਗੀ ਪੀ.ਜੀ.ਆਰ.ਐੱਸ ਸ਼ਿਕਾਇਤਾਂ 'ਤੇ ਕਾਰਵਾਈ

May 15, 2026 08:11 PM
Rozana Sehaj times
ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਬਿਲਡਿੰਗ ਬ੍ਰਾਂਚ ਨਾਲ ਸਬੰਧਤ ਪੀ.ਜੀ.ਆਰ.ਐੱਸ. ਪੋਰਟਲ 'ਤੇ ਆ ਰਹੀਆਂ ਬੇਬੁਨਿਆਦ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਮੇਅਰ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਤੋਂ ਬਿਲਡਿੰਗ ਬ੍ਰਾਂਚ ਵਿਰੁੱਧ ਕੀਤੀ ਜਾਣ ਵਾਲੀ ਕਿਸੇ ਵੀ ਸ਼ਿਕਾਇਤ 'ਤੇ ਕਾਰਵਾਈ ਕੇਵਲ ਉਦੋਂ ਹੀ ਕੀਤੀ ਜਾਵੇਗੀ, ਜੇਕਰ ਸ਼ਿਕਾਇਤਕਰਤਾ ਵੱਲੋਂ ਵਿਧੀਵਤ ਐਫੀਡੇਵਿਟ (ਹਲਫ਼ਨਾਮਾ) ਦਿੱਤਾ ਜਾਵੇਗਾ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਨਿੱਜੀ ਮੁਫ਼ਾਦ ਜਾਂ ਬਲੈਕਮੇਲ ਕਰਨ ਦੀ ਨੀਅਤ ਨਾਲ ਬੇਬੁਨਿਆਦ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ। ਅਜਿਹੀਆਂ ਫ਼ਜ਼ੂਲ ਸ਼ਿਕਾਇਤਾਂ ਕਾਰਨ ਨਾ ਸਿਰਫ਼ ਸਰਕਾਰੀ ਕੰਮਕਾਜ ਪ੍ਰਭਾਵਿਤ ਹੁੰਦਾ ਹੈ, ਸਗੋਂ ਅਧਿਕਾਰੀਆਂ ਦਾ ਕੀਮਤੀ ਸਮਾਂ ਵੀ ਖਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੰਗ-ਪਰੇਸ਼ਾਨ ਕਰਨ ਦੀ ਨੀਅਤ ਨਾਲ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਕੋਈ ਸੁਣਵਾਈ ਨਹੀਂ ਹੋਵੇਗੀ। ਮੇਅਰ ਨੇ ਨਵੇਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੀ.ਜੀ.ਆਰ.ਐੱਸ. ਪੋਰਟਲ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਹੈ। ਇਸ ਦੀ ਦੁਰਵਰਤੋਂ ਰੋਕਣ ਲਈ ਹੁਣ ਸ਼ਿਕਾਇਤਕਰਤਾ ਨੂੰ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਐਫੀਡੇਵਿਟ ਦੇਣਾ ਪਵੇਗਾ। ਐਫੀਡੇਵਿਟ ਪ੍ਰਾਪਤ ਹੋਣ ਤੋਂ ਬਾਅਦ ਹੀ ਨਗਰ ਨਿਗਮ ਦੀ ਟੀਮ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਵੇਗੀ। ਇਸ ਨਾਲ ਸਹੀ ਅਤੇ ਤੱਥਾਂ 'ਤੇ ਆਧਾਰਿਤ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਹੋ ਸਕੇਗਾ। ਮੇਅਰ ਕੁੰਦਨ ਗੋਗੀਆ ਨੇ ਦੁਹਰਾਇਆ ਕਿ ਨਗਰ ਨਿਗਮ ਪਟਿਆਲਾ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, "ਸਾਡਾ ਮਕਸਦ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ, ਪਰ ਅਸੀਂ ਕਿਸੇ ਨੂੰ ਵੀ ਕਾਨੂੰਨ ਦਾ ਗਲਤ ਇਸਤੇਮਾਲ ਕਰਕੇ ਪ੍ਰਸ਼ਾਸਨ ਨੂੰ ਗੁੰਮਰਾਹ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ।" ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਾਇਜ਼ ਸਮੱਸਿਆਵਾਂ ਲਈ ਹੀ ਪੋਰਟਲ ਦੀ ਵਰਤੋਂ ਕਰਨ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ। ਇਸ ਮੌਕੇ ਨਗਰ ਨਿਗਮ ਦੇ ਬਿਲਡਿੰਗ ਬ੍ਰਾਂਚ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੂੰ ਮੇਅਰ ਵੱਲੋਂ ਨਵੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ