Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਅਜਨਾਲਾ ਤੇ ਰਮਦਾਸ ’ਚ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ

May 15, 2026 08:14 PM
Rozana Sehaj times
ਅਜਨਾਲਾ/ਰਮਦਾਸ : 26 ਮਈ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਹਰ ਸਿਆਸੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਅਜਨਾਲਾ ਨਗਰ ਪੰਚਾਇਤ ਲਈ 15 ਅਤੇ ਨਗਰ ਕੌਂਸਲ ਰਮਦਾਸ ਲਈ 11 ਉਮੀਦਵਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਟਿਕਟ ’ਤੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਅਤੇ ਅਕਾਲੀ ਆਗੂਆਂ ਵੱਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਅਰਦਾਸ ਬੇਨਤੀ ਕੀਤੀ ਗਈ ਅਤੇ ਗੁਰੂ ਮਹਾਰਾਜ ਦਾ ਓਟ ਆਸਰਾ ਲੈ ਕੇ ਚੋਣ ਮੈਦਾਨ ਵਿੱਚ ਉਤਰਣ ਲਈ ਅਸ਼ੀਰਵਾਦ ਮੰਗਿਆ ਗਿਆ। ਇਸ ਮੌਕੇ ਜਿੱਤ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ, ਆਗੂ ਅਤੇ ਸਮਰਥਕ ਮੌਜੂਦ ਰਹੇ। ਨਾਮਜ਼ਦਗੀ ਦੌਰਾਨ ਅਕਾਲੀ ਵਰਕਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਮੀਦਵਾਰਾਂ ਨੇ ਜਿੱਤ ਦਾ ਭਰੋਸਾ ਜਤਾਇਆ। ਉਮੀਦਵਾਰਾਂ ਨੇ ਕਿਹਾ ਕਿ ਲੋਕ ਵਿਕਾਸ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫੈਸਲਾ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਇਲਾਕੇ ਵਿੱਚ ਕਈ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ, ਜਦਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਉਮੀਦਵਾਰਾਂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ ਅਤੇ ਇਲਾਕੇ ਦੇ ਵਿਕਾਸ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਆਪਣਾ ਮੁੱਖ ਚੋਣ ਮੁੱਦਾ ਬਣਾਉਣਗੇ। ਇਸ ਮੌਕੇ ਅਕਾਲੀ ਆਗੂਆਂ ਨੇ ਵਿਰੋਧੀ ਪਾਰਟੀਆਂ ’ਤੇ ਵੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਮਰਥਨ ਮਿਲੇਗਾ। ਇਸ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਇੱਕ ਉਮੀਦਵਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਨਾ ਹੀ ਇਲਾਕੇ ਵਿੱਚ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ