Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਿਹਤ ਵਿਭਾਗ ਵੱਲੋਂ ਡੇਂਗੂ,ਮਲੇਰੀਆ ਤੋਂ ਬਚਾਅ ਲਈ ਸਕੂਲਾਂ ਵਿੱਚ ਜਾਗਰੂਕਤਾ

May 15, 2026 08:21 PM
Rozana Sehaj times

ਸੰਦੌੜ : ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਪਿੰਡਾਂ ਵਿੱਚ ਮਲਟੀਪਰਪਜ ਹੈਲਥ ਵਰਕਰ ਮੇਲ ਦੀਆਂ ਟੀਮਾਂ ਵੱਲੋਂ ਡੇਂਗੂ , ਮਲੇਰੀਆ ਅਤੇ ਚਿਕਨਗੁਨੀਆ ਬਾਰੇ ਬਚਾਅ ਅਤੇ ਜਾਗਰੂਕ ਕਰਨ ਲਈਂ ਅੱਜ ਵਿਸ਼ੇਸ਼ ਰੂਪ ਵਿੱਚ ਸਕੂਲਾਂ ਵਿੱਚ ਜਾਗਰੂਕਤਾ ਕੀਤੀ ਗਈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਬੀ ਈ ਈ ਹਰਪ੍ਰੀਤ ਕੌਰ ਨੇ ਦੱਸਿਆ ਕੇ ਇਸ ਮੁਹਿੰਮ ਤਹਿਤ ਅੱਜ ਜਿੱਥੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਉੱਥੇ ਹੀ ਅਜਿਹੀਆਂ ਥਾਵਾਂ ਤੇ ਡੇਂਗੂ -ਮਲੇਰੀਆ ਗਤਿਵਿਧੀਆਂ ਕੀਤੀਆਂ ਗਈਆਂ ਹਨ ਜਿੱਥੇ ਇਹ ਬਿਮਾਰੀ ਹੋਣ ਦਾ ਜਿਆਦਾ ਖ਼ਤਰਾ ਬਣਿਆ ਰਹਿੰਦਾ ਹੈ । ਇਸ ਮੌਕੇ ਗੱਲਬਾਤ ਕਰਦਿਆਂ ਐਸ ਐਮ ਓ ਡਾ. ਭਿੰਡਰ ਨੇ ਕਿਹਾ ਕਿ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਖੜ੍ਹੇ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਕਿਹਾ ਕਿ ਬੁਖ਼ਾਰ ਹੋਣ ਤੇ ਤੁਰੰਤ ਸਰਕਾਰੀ ਹਸਪਤਾਲ ਵਿਚ ਜਾ ਕੇ ਖ਼ੂਨ ਦੀ ਜਾਂਚ ਕਰਵਾਈ ਜਾਵੇ ਇਹ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ ਇਸ ਮੌਕੇ ਬਲਾਕ ਐਜ਼ੂਕੇਟਰ ਹਰਪ੍ਰੀਤ ਕੌਰ  ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕੱਪੜੇ ਪਾਓ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਡੇਂਗੂ ਬੁਖ਼ਾਰ ਦੇ ਆਮ ਲੱਛਣ ਹਨ।ਇਸ ਮੌਕੇ ਬਲਾਕ ਦੇ ਸਮੂਹ ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਅਤੇ ਮਪਹਵ ਮੇਲ, ਫੀਮੇਲ ਤੇ ਆਸ਼ਾ ਹਾਜ਼ਰ ਸਨ |

 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ