Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

May 15, 2026 08:24 PM
Rozana Sehaj times

ਚੰਡੀਗੜ੍ਹ' : ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਹਨਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟ੍ਰੇਨਿੰਗ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲਦ ਮੁਕੰਮਲ ਕਰ ਲਿਆ ਜਾਵੇ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਦੌਰਾਨ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹੇਗਾ। ਇਸ ਮੌਕੇ ਉਨ੍ਹਾਂ ਵੋਟ ਸਬੰਧੀ ਅਧਿਕਾਰੀ ਬਾਰੇ ਵੀ ਰਾਜਨੀਤਿਕ ਪਾਰਟੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤਂ2 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ 89.58 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿੱਚ 73 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਮੁੱਖ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਸਾਲ 2003 ਵਿੱਚ ਵੀ ਪੰਜਾਬ ਰਾਜ ਵਿੱਚ ਐਸ.ਆਈ.ਆਰ. ਹੋਈ ਸੀ। ਉਸ ਐਸ.ਆਈ.ਆਰ. ਨੂੰ ਆਧਾਰ ਮੰਨ ਕੇ ਮੌਜੂਦਾ ਐਸ.ਆਈ.ਆਰ. ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋ ਐਸ.ਆਈ.ਆਰ. ਸਬੰਧੀ ਕੁਝ ਸ਼ੰਕੇ ਪ੍ਰਗਟਾਏ ਗਏ ਜਿਹਨਾਂ ਨੂੰ ਮੁੱਖ ਚੋਣ ਅਫ਼ਸਰ ਵੱਲੋਂ ਦੂਰ ਕੀਤਾ ਗਿਆ ਅਤੇ ਰਾਜਨੀਤਿਕ ਪਾਰਟੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੀ ਨੇਪਰੇ ਚਾੜ੍ਹੀ ਜਾਵੇਗੀ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ