Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

May 15, 2026 08:31 PM
Rozana Sehaj times

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਸਨੇ ਵੱਖ-ਵੱਖ ਥਾਵਾਂ 'ਤੇ 02 ਸੋਲਰ ਸਿਸਟਮ ਲਗਾਏ ਸਨ। ਪੀਐਸਪੀਸੀਐਲ ਵੱਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ 'ਤੇ ਮੀਟਰ ਲਗਾਉਣੇ ਸਨ। ਇਸ ਸਬੰਧੀ, ਮੁਲਜ਼ਮ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10,000 ਰੁਪਏ ਭਾਵ 02 ਫਾਈਲਾਂ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ, ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ