Sunday, November 15, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਲਈ ਅੱਜ 159 ਨਾਮਜ਼ਦਗੀਆਂ ਦਾਖਲ

May 15, 2026 08:34 PM
Rozana Sehaj times
ਅੰਮ੍ਰਿਤਸਰ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ ਬਾਬਾ ਬਕਾਲਾ ਰਮਦਾਸ ਅਤੇ ਦੋ ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਅੱਜ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਜੀਠਾ ਵਿੱਚ 40, ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ 30 ਅਤੇ ਨਗਰ ਕੌਂਸਲ ਰਮਦਾਸ ਵਿੱਚ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਰਈਆ ਵਿੱਚ 20 ਅਤੇ ਨਗਰ ਪੰਚਾਇਤ ਅਜਨਾਲਾ ਵਿੱਚ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਭਲਕੇ 16 ਮਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

Have something to say? Post your comment

More in Majha

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ