Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਕੋਮਲ ਮਿੱਤਲ

May 15, 2026 08:38 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਇੱਥੇ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਨਗਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀ ਐਲ ਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 838 ਬੀ ਐਲ ਓਜ਼, 83 ਸੁਪਰਵਾਈਜ਼ਰ, 3 ਈ ਆਰ ਓਜ਼ ਅਤੇ 6 ਏ ਈ ਆਰ ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀ ਐਲ ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਕੋਮਲ ਮਿੱਤਲ ਨੇ ਜਿਲ੍ਹਾ ਐਸ.ਏ.ਐਸ ਨਗਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ, ਜਿਸ ਨਾਲ ਸੂਬੇ ਦੇ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 65.74% ਫੀਸਦੀ ਮੈਪਿੰਗ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪੂਰਵ ਗਤੀਵਿਧੀ ਵਜੋਂ ਨੇਪਰੇ ਚੜ੍ਹ ਚੁੱਕੀ ਹੈ,ਵਧੇਰੀ ਜਾਣਕਾਰੀ ਲਈ ਟੋਲ ਫਰੀ ਨੰ.1950 ਤੇ ਸੰਪਰਕ ਕਰ ਸਕਦੇ ਹੋ ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ