Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਟਿਆਲਾ ਜ਼ਿਲ੍ਹੇ ਅੰਦਰ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

May 15, 2026 09:02 PM
Rozana Sehaj times
ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਅੰਦਰ 1786 ਬੀਐਲਓਜ਼, 185 ਸੁਪਰਵਾਈਜ਼ਰ, 8 ਈਆਰਓਜ਼ ਅਤੇ 16 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਪਟਿਆਲਾ ਦੇ 15 ਲੱਖ 21 ਹਜ਼ਾਰ 133 ਵੋਟਰ ਹਨ, ਇਨ੍ਹਾਂ ਵਿੱਚੋਂ 12 ਲੱਖ 39790 ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 81.50 ਫੀਸਦ ਬਣਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-202

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ