Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੰਯੁਕਤ ਕਿਸਾਨ ਮੋਰਚਾ ਵੱਲੋਂ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ

May 15, 2026 09:34 PM
Rozana Sehaj times
ਲੁਧਿਆਣਾ  : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀ ਦੀਆਂ ਹੋਰ ਮੰਗਾਂ ਨੂੰ ਲੈਕੇ ਅੱਜ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਹੰਝੂ ਗੈਸ ਦੇ ਗੋਲੇ ਵਰਸਾਏ। ਇਸ ਦੌਰਾਨ 24 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ। ਉਹਨਾਂ ਦੱਸਿਆ ਕਿ ਭਾਜਪਾ ਨੂੰ ਸੰਘਰਸ਼ ਦੇ ਕੇਂਦਰੀ ਚੋਟ ਨਿਸ਼ਾਨੇ ਤੇ ਰੱਖਣ ਦਾ ਐਲਾਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਅਗਲੀ ਰਣਨੀਤੀ ਤੈਅ ਕਰਨ ਲਈ 21 ਮਈ ਨੂੰ ਆਪਣੀ ਮੀਟਿੰਗ ਸੱਦ ਲਈ ਹੈ। ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਛੱਡੇ ਜਾਣ ਮਗਰੋਂ ਮੁਜ਼ਾਹਰਾ ਸਮਾਪਤ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਨਹਿਰੀ ਪਾਣੀ ਲੈਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਰਾਵਾਂ 78,79 ਅਤੇ 80 ਨੂੰ ਰੱਦ ਕਰਨ ਅਤੇ ਸੂਬੇ ਨਾਲ ਹੋਏ ਸਾਰੇ ਗੈਰ ਸੰਵਿਧਾਨਕ ਅਤੇ ਵਿਤਕਰੇਪੂਰਨ ਕਾਨੂੰਨੀ ਸਮਝੌਤੇ ਤੇ ਅਵਾਰਡ ਰੱਦ ਕਰਨ ਦੀ ਮੰਗ ਕਰਦਾ ਹੈ। ਇਸ ਮੌਕੇ ਅਜੀਤ ਸਿੰਘ ਧਾਂਦਰਾ ਨੇ ਕਿਹਾ ਕਿ ਡੈਮਾਂ ਹੈੱਡਵਰਕਸਾਂ ਨੂੰ ਡੀ-ਸਿੰਲਟ ਕਰਨ ਲਈ ਕੇਂਦਰ ਸਰਕਾਰ ਵਿਸ਼ੇਸ਼ ਵਿੱਤੀ ਪੈਕੇਜ ਜਾਰੀ ਕਰੇ। ਉਹਨਾਂ ਦੱਸਿਆ ਕਿ ਇਸ ਮੌਕੇ ਇਕੱਠ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਸਾਉਣੀ ਦੀਆਂ ਫ਼ਸਲਾਂ ਲਈ ਨਾਬਾਰਡ ਬੈਂਕ ਰਾਹੀਂ ਸੂਬੇ ਦੇ ਰੋਕੇ ਗਏ 2400 ਕਰੋੜ ਰੁਪਏ ਜਾਰੀ ਕਰਨ ਅਤੇ ਪੰਜਾਬ ਸਰਕਾਰ ਨੂੰ ਹੱਦ ਕਰਜ਼ਿਆਂ ਦੇ ਵਾਧੇ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਮਤਾ ਪਾਸ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਤੇਲ ਅਤੇ ਗੈਸ ਦੇ ਰੇਟਾਂ ਵਿੱਚ ਕੀਤੇ ਵਾਧੇ ਦੀ ਨਿੰਦਾ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ।
  ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾ, ਜੱਗਾ ਮੁੱਲਾਪੁਰ, ਸੱਤਾ ਮੁੱਲਾਪੁਰ, ਅਕਾਈ ਪ੍ਰਧਾਨ ਦਰਸ਼ਨ ਸਿੰਘ ਆਲਮਗੀਰ, ਹਰਤੇਜ ਸਿੰਘ ਧਾਂਦਰਾ, ਪਿੰਦਾ ਆਲਮਗੀਰ, ਸੁੱਖਾ ਧਾਂਦਰਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ