Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੇਂਦਰ ਸਰਕਾਰ ਆਮ ਲੋਕਾਂ ਦੀ ਦੋਖੀ : ਤੇਜਿੰਦਰ ਮਹਿਤਾ ਫੁਆਰਾ ਚੌਕ ਵਿਖੇ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ਼ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

May 15, 2026 09:41 PM
Rozana Sehaj times
ਪਟਿਆਲਾ : ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਅੱਜ ਫੁਆਰਾ ਚੌਕ ਵਿਖੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕੀਤੀ।
ਇਸ ਮੌਕੇ ਤੇਜਿੰਦਰ ਮਹਿਤਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ‘ਤੇ ਮਹਿੰਗਾਈ ਦਾ ਵੱਡਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੁੰਦਾ ਹੈ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੱਛਮੀ ਦੇਸ਼ਾਂ ਵਿੱਚ ਤਣਾਅ ਅਤੇ ਅੰਤਰਰਾਸ਼ਟਰੀ ਹਾਲਾਤਾਂ ਦਾ ਝੂਠਾ ਬਹਾਨਾ ਬਣਾ ਕੇ ਲੋਕਾਂ ਦੀਆਂ ਜੇਬਾਂ ‘ਤੇ ਡਾਕਾ ਮਾਰ ਰਹੀ ਹੈ, ਜਦਕਿ ਇਸ ਦਾ ਸਿੱਧਾ ਅਸਰ ਆਮ ਪਰਿਵਾਰਾਂ ਦੇ ਘਰੇਲੂ ਬਜਟ ‘ਤੇ ਪੈ ਰਿਹਾ ਹੈ।ਹਲਕਾ ਸੰਗਠਨ ਇੰਚਾਰਜ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਮਹਿੰਗਾਈ ਖਿਲਾਫ਼ ਸੰਘਰਸ਼ ਜਾਰੀ ਰਹੇਗਾ। ਚੇਅਰਮੈਨ ਹਰਪਾਲ ਜੁਨੇਜਾ ਨੇ ਕੇਂਦਰ ਸਰਕਾਰ ਤੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
 
 
 
ਫੋਟੋ ਕੈਪਸ਼ਨ : ਫੁਆਰਾ ਚੌਕ ਵਿਖੇ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਵਿੱਚ ਪਾਰਟੀ ਦੇ ਆਗੂ ਅਤੇ ਵਲੰਟੀਅਰ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ