Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਪੀ ਏ ਯੂ- ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ 'ਝੋਨੇ ਦੇ ਮਧਰੇਪਣ ਦੇ ਰੋਗ' ਸੰਬੰਧੀ ਕਿਸਾਨ-ਵਿਗਿਆਨੀ ਗੋਸ਼ਟੀ ਦੇ ਨਾਲ ਬੀਜ ਮੇਲੇ ਦਾ ਆਯੋਜਨ

May 15, 2026 10:07 PM
Rozana Sehaj times
ਨਵਾਂ ਸ਼ਹਿਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ-ਅਟਾਰੀ, ਜੋਨ-1, ਲੁਧਿਆਣਾ ਦੀ ਅਗਵਾਈ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੇਆ, ਸ਼ਹੀਦ ਭਗਤ ਸਿੰਘ ਨਗਰ ਨੇ 14 ਮਈ, 2026 ਨੂੰ ਪਿੰਡ ਜੁਲਾਹ ਮਾਜਰਾ ਵਿਖੇ ਨਿਰਦੇਸ਼ਕ ਪਸਾਰ ਸਿਖਲਾਈ ਨੀਤੀ ਅਨੁਸਾਰ ਦੂਰ-ਦੁਰਾਡੇ ਪਿੰਡ ਤੱਕ ਪਹੁੰਚਣ ਲਈ ਪਿੰਡ ਵਿੱਚ 'ਲੋਨੇ ਦੇ ਮਧਰੇਪਣ ਦੇ ਰੋਗ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਕਿਸਾਨ-ਵਿਗਿਆਨੀ ਗੋਸ਼ਟੀ ਦੇ ਨਾਲ-ਨਾਲ ਪੀਏਯੂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜ ਮੇਲੇ ਦਾ ਆਯੋਜਨ ਕੀਤਾ ਗਿਆ । ਪ੍ਰੋਗਰਾਮ ਵਿੱਚ 72 ਕਿਸਾਨਾਂ ਅਤੇ ਕਿਸਾਨ ਬੀਬੀਆਂ ਦੀ ਭਾਗੀਦਾਰੀ ਦੇਖੀ ਗਈ। ਡਾ. ਪ੍ਰਦੀਪ ਕੁਮਾਰ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ ਲੰਗੜੇਆ ਨੇ ਪੀ.ਏ.ਯੂ ਦੇ ਮਾਹਿਰਾਂ ਡਾ. ਅਮਰਜੀਤ ਸਿੰਘ ਅਤੇ ਡਾ. ਅਮਿਤ ਕੋਲ ਅਤੇ ਕਿਸਾਨਾਂ ਦਾ ਸਵਾਗਤ ਕਰਕੇ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਵੱਧ ਪੈਦਾਵਾਰ ਨੂੰ ਬਰਕਰਾਰ ਰੱਖਣ ਲਈ ਜੈਵਿਕ ਖਾਦਾਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਦੇ ਹੋਏ ਸਰਵਪੱਖੀ ਖਾਦ ਪ੍ਰਬੰਧਨ ਦੁਆਰਾ ਸੰਤੁਲਿਤ ਖਾਦ ਦੀ ਵਰਤੋਂ 'ਤੇ ਜ਼ੋਰ ਦਿੱਤਾ। ਡਾ. ਅਮਰਜੀਤ ਸਿੰਘ, ਪ੍ਰਿੰਸੀਪਲ ਪਲਾਂਟ ਪੈਥੋਲੋਜਿਸਟ, ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਪਛਾਣ ਅਤੇ ਇਸਦੇ ਫੈਲਾਅ 'ਤੇ ਜਾਣਕਾਰੀ ਸਾਂਝੀ ਕੀਤੀ, ਪਨੀਰੀ ਅਤੇ ਟ੍ਰਾਂਸਪਲਾਂਟ ਕੀਤੇ ਖੇਤਾਂ ਵਿੱਚ ਇਸਦੇ ਵੈਕਟਰ, ਚਿੱਟੀ ਪਿੱਠ ਵਾਲੇ ਟਿੱਡੇ ਦੇ ਨਿਯੰਤਰਣ 'ਤੇ ਜ਼ੋਰ ਦਿੱਤਾ ਤਾਂ ਜੋ ਬਿਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ। ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਗਰਮੀਆਂ ਦੇ ਮੌਸਮ ਦੌਰਾਨ ਡੇਅਰੀ ਪਸ਼ੂਆਂ ਦੀ ਦੇਖਭਾਲ 'ਤੇ ਜ਼ੋਰ ਦਿੱਤਾ। ਡਾ. ਅਮਿਤ ਕੌਲ, ਪਸਾਰ ਵਿਗਿਆਨੀ (ਫਸਲ ਵਿਗਿਆਨ) ਨੇ ਸਾਉਣੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸਮਾਗਮ ਵਿੱਚ ਝੋਨੇ ਅਤੇ ਹੋਰ ਸਾਉਣੀ ਦੀਆਂ ਫਸਲਾਂ ਲਈ ਪੀ ਏ ਯੂ ਦੁਆਰਾ ਸਿਫ਼ਾਰਸ਼ ਕੀਤੇ ਬੀਜਾਂ ਦੀ ਵਿਕਰੀ ਦੇ ਨਾਲ-ਨਾਲ ਪ੍ਰਦਰਸ਼ਨੀ ਲਗਾਈ ਗਈ ਅਤੇ ਸੁਧਰੇ ਬੀਜ ਮੁਹਇਆ ਕਰਵਾ ਕੇ ਕਿਸਾਨਾਂ ਦੀ ਪੈਦਾਵਾਰ ਨੂੰ ਪਕੇਰਾ ਕੀਤਾ ਗਿਆ। ਪਿੰਡ ਦੇ ਸਰਪੰਚ ਸ੍ਰੀ ਦਵਿੰਦਰ ਸਿੰਘ ਅਤੇ ਚਾਰ ਅਗਾਂਹਵਧੂ ਕਿਸਾਨ ਜਿਨ੍ਹਾਂ ਨੂੰ "ਚੈਂਪੀਅਨਜ਼ ਆਫ਼ ਗ੍ਰੀਨਰ ਪੰਜਾਬ' ਵਜੋਂ ਸਨਮਾਨਿਤ ਕੀਤਾ ਗਿਆ ਸੀ, ਉਹ ਵੀ ਇਸ ਸਮਾਗਮ ਵਿੱਚ ਮੌਜੂਦ ਸਨ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ