Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ਜਾਅਲੀ ਨੰਬਰ ਪਲੇਟ ਲਗਾ ਕੇ ਸਨੈਚਿੰਗ ਕਰਨ ਵਾਲੇ ਦੋ ਮੁਲਜ਼ਮ ਕਾਬੂ

May 15, 2026 10:12 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਸਿਟੀ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅੰਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਛੇਹਰਟਾ ਦੀ ਪੁਲਿਸ ਵੱਲੋਂ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਸਨੈਚਿੰਗ ਕਰਨ ਵਾਲੇ ਦੋ ਸ਼ਾਤਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਰੁਣਜੀਤ ਸਿੰਘ ਉਰਫ਼ ਅਰੁਣ ਪੁੱਤਰ ਨਿਰਮਲ ਸਿੰਘ ਅਤੇ ਜੋਸ਼ਵਾ ਪੁੱਤਰ ਰਾਮ ਜਿੰਦੀ, ਦੋਵੇਂ ਵਾਸੀ ਸਤ ਕਰਤਾਰ ਨਗਰ, ਛੇਹਰਟਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਸਮੇਂ ਵਰਤਿਆ ਸਪਲੈਂਡਰ ਮੋਟਰਸਾਈਕਲ (PB02-FC-5423), ਦੋ ਮੋਬਾਈਲ ਫ਼ੋਨ, ਜਾਅਲੀ ਨੰਬਰ ਪਲੇਟ ਅਤੇ ਇੱਕ ਜਾਅਲੀ ਆਰ.ਸੀ. ਬਰਾਮਦ ਕੀਤੀ ਹੈ।
ਇਹ ਕਾਰਵਾਈ ਕਮਿਸ਼ਨਰ ਪੁਲਿਸ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ (IPS) ਦੀਆਂ ਹਦਾਇਤਾਂ, ADCP ਸਿਟੀ-2 ਸ੍ਰੀਮਤੀ ਪਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ACP ਪੱਛਮੀ ਸ੍ਰੀ ਕਮਲਦੀਪ ਸਿੰਘ (PPS) ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਅਮਲ ਵਿੱਚ ਲਿਆਂਦੀ ਗਈ।
ਪੁਲਿਸ ਮੁਤਾਬਕ ਇਹ ਮਾਮਲਾ ਅਭਿਲਾਸ਼ ਵਾਸੀ ਰਣਜੀਤਪੁਰਾ, ਛੇਹਰਟਾ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ। ਮੁੱਦਈ ਮੁਤਾਬਕ 10 ਮਈ 2026 ਨੂੰ ਜਦੋਂ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਜਾਣ ਲੱਗਾ ਸੀ, ਤਾਂ ਮੋਟਰਸਾਈਕਲ ਸਵਾਰ ਦੋ ਮੋਨੇ ਨੌਜਵਾਨਾਂ ਨੇ ਉਸ ਕੋਲੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਅਭਿਲਾਸ਼ ਨੇ ਆਪਣਾ ਫ਼ੋਨ ਨਹੀਂ ਛੱਡਿਆ, ਤਾਂ ਮੁਲਜ਼ਮ ਉਸ ਨੂੰ ਕਾਫ਼ੀ ਦੂਰ ਤੱਕ ਸੜਕ 'ਤੇ ਘਸੀਟਦੇ ਹੋਏ ਲੈ ਗਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ