Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਨਗਰ ਕੌਂਸਲ ਚੋਣਾਂ ਜ਼ਿਲ੍ਹਾ ਪ੍ਰਧਾਨ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ਮਾਲੇਰਕੋਟਲਾ ਦੇ 33 ਕਾਂਗਰਸੀ ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖਲ

May 15, 2026 10:15 PM
Rozana Sehaj times
ਮਾਲੇਰਕੋਟਲਾ : ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਅੱਜ ਮਾਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਸਾਰੇ 33 ਉਮੀਦਵਾਰਾਂ ਨੂੰ ਨਾਲ ਲੈਕੇ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਮਾਲੇਰਕੋਟਲਾ ਦੇ ਦਫ਼ਤਰ ਪਹੁੰਚ ਕੇ ਉਹਨਾਂ ਦੇ ਕਾਗਜ਼ ਦਾਖਲ ਕਰਵਾਏ ਅਤੇ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਲਿਸਟ ਅਤੇ ਟਿਕਟ ਦੇ ਫਾਰਮ ਸੋਂਪੇ। ਇਸ ਮੌਕੇ ਬੀਬਾ ਨਿਸ਼ਾਤ ਅਖ਼ਤਰ ਅਪਣੇ ਉਮੀਦਵਾਰਾਂ ਨਾਲ਼ ਪੂਰੇ ਬੁਲੰਦ ਹੌਸਲੇ ਵਿੱਚ ਨਜ਼ਰ ਆਏ ਆਏ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਲਈ ਇਹ ਚੋਣ ਬਹੁਤ ਅਹਿਮ ਹੈ, ਇਸ ਲਈ ਉਹਨਾਂ ਨੇ ਜੋ ਊਮੀਦਵਾਰ ਮੈਦਾਨ ਵਿਚ ਉਤਾਰੇ ਹਨ ,ਉਹ ਜਨਤਾ ਦੀ ਸੇਵਾ ਕਰਨ ਅਤੇ ਲੋਕਾਂ ਪ੍ਰਤੀ ਜਵਾਬ ਦੇਹ ਹਨ। ਬੀਬਾ ਨਿਸ਼ਾਤ ਅਖ਼ਤਰ ਨੇ ਕਿਹਾ ਕਿ ਉਹਨਾਂ ਦਾ ਹਰ ਇੱਕ ਉਮੀਦਵਾਰ ਸ਼ਾਨਦਾਰ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰੇਗਾ। ਵੋਟਰ ਇਸ ਵਾਰ ਬਾਕੀ ਪਾਰਟੀਆਂ ਤੇ ਆਮ ਆਦਮੀ ਪਾਰਟੀ ਨੂੰ ਨਕਾਰ ਕੇ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣਗੇ ਕਿਉਂਕਿ ਮੌਜੂਦਾ ਸਰਕਾਰ ਨੇ ਕਿਸੇ ਵੀ ਖੇਤਰ ਅੰਦਰ ਕੁਝ ਨਹੀਂ ਕੀਤਾ। ਉਹਨਾਂ ਕਿਹਾ ਸ਼ਹਿਰ ਇਸ ਸਮੇਂ ਗੰਦਗੀ ਦੇ ਢੇਰ ਤੇ ਬੈਠਾ ਹੈ , ਹੁਣ ਤਾਂ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਵਿਕਾਸ ਸੰਬੰਧੀ ਉਨ੍ਹਾਂ ਆਖਿਆ ਕਿ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਇਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ। ਜ਼ਿਲ੍ਹਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਵਿੱਚ ਵਿਸ਼ਵਾਸ਼ ਰੱਖਦੀ ਹੈ, ਪ੍ਰੰਤੂ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਜਾਂ ਮਾੜੇ ਅਨਸਰਾਂ ਦੀ ਧੱਕੇ ਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ।
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ