Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਹਰਮੀਤ ਸਿੰਘ ਕਾਲਕਾ ਸਨਮਾਨਿਤ

May 15, 2026 10:21 PM
Rozana Sehaj times
ਨਵੀਂ ਦਿੱਲੀ : ਸਿੱਖ ਕੌਮ ਦੀ ਸੇਵਾ, ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਲੱਖਣ ਯੋਗਦਾਨ ਲਈ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਅਤੇ ਅਹੁਦੇਦਾਰਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ਼ ਗੁਰਦੁਆਰਿਆਂ ਦੀ ਸੰਭਾਲ ਅਤੇ ਪ੍ਰਬੰਧਨ ਤੱਕ ਹੀ ਸੀਮਿਤ ਨਹੀਂ ਰਹੀ, ਸਗੋਂ ਸਿੱਖਿਆ, ਸਿਹਤ ਸੰਭਾਲ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਵੀ ਇਤਿਹਾਸਕ ਸੇਵਾਵਾਂ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਮ ਲੋਕਾਂ ਤੱਕ ਮਿਆਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਦੂਰਦਰਸ਼ੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਾਂ ਵਿੱਚ ਪਾਰਦਰਸ਼ਤਾ, ਅਨੁਸ਼ਾਸਨ ਅਤੇ ਆਧੁਨਿਕ ਸਹੂਲਤਾਂ ਵਿੱਚ ਵੱਡੇ ਪੱਧਰ ਤੇਮ ਵਾਧਾ ਹੋਇਆ ਹੈ। ਉਨਾਂ ਦਸਿਆ ਕਿ ਸੰਗਤਾਂ ਨੂੰ ਹੋਰ ਵਧੀਆ ਸੇਵਾਵਾਂ ਮੁਹਈਆ  ਕਰਵਾਉਣ  ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿਨ-ਰਾਤ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਸੰਗਰ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਸੁਸਾਇਟੀ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਆਮ ਲੋਕਾਂ ਲਈ ਜੋ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਹ ਸਮਾਜ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਮਨੁੱਖਤਾ ਦੀ ਸੇਵਾ ਦੇ ਸਿੱਖ ਸਿਧਾਂਤਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾ ਰਹੇ ਹਨ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ, ਵਿਦਿਅਕ ਅਤੇ ਸਮਾਜਿਕ ਸੇਵਾਵਾਂ ਨੂੰ ਹੋਰ ਵਿਸਥਾਰ ਦੇਣ ਲਈ ਵਚਨਬੱਧ ਹਨ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ