Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਦਾਦਾ ਰਾਸ਼ਟਰਪਤੀ ਅਵਾਰਡੀ ਤੇ ਪੋਤੀ ਸਿੱਖਿਆ ਦੇ ਖੇਤਰ 'ਚ ਅੱਵਲ ਭਾਰਤੀ ਖੇਪੜ ਨੇ ਗੁੱਜਰ ਬਰਾਦਰੀ ਦਾ ਨਾਂ ਚਮਕਾਇਆ

May 15, 2026 10:25 PM
Rozana Sehaj times
ਬਲਾਚੌਰ :  ਐਮ.ਆਰ. ਸਿਟੀ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ 100 ਫੀਸਦੀ ਰਿਹਾ ਹੈ, ਜਿਸ ਵਿੱਚ ਸਕੂਲ ਦੀ ਹੋਣਹਾਰ ਵਿਦਿਆਰਥਣ ਭਾਰਤੀ ਖੇਪੜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 96.2% ਅੰਕ ਹਾਸਲ ਕੀਤੇ ਹਨ। ਭਾਰਤੀ ਨੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕਰਕੇ ਨਾ ਸਿਰਫ ਆਪਣੇ ਮਾਪਿਆਂ ਦਾ, ਸਗੋਂ ਪੂਰੀ ਗੁੱਜਰ ਬਰਾਦਰੀ ਦਾ ਨਾਂ ਰੌਸ਼ਨ ਕੀਤਾ ਹੈ।ਵਰਣਨਯੋਗ ਹੈ ਕਿ ਭਾਰਤੀ ਖੇਪੜ ਇੱਕ ਉੱਚ ਪੜ੍ਹੇ-ਲਿਖੇ ਅਤੇ ਦੇਸ਼ ਸੇਵਾ ਨੂੰ ਸਮਰਪਿਤ ਪਰਿਵਾਰ ਨਾਲ ਸਬੰਧ ਰੱਖਦੀ ਹੈ। ਉਹ ਰਾਸ਼ਟਰਪਤੀ ਅਵਾਰਡ ਜੇਤੂ ਰਿਟਾਇਰਡ ਸੀ.ਬੀ.ਆਈ. ਇੰਸਪੈਕਟਰ ਹਰਬੰਸ ਲਾਲ ਖੇਪੜ ਮੱਖੂ ਪੁਰ ਦੀ ਪੋਤੀ ਹੈ। ਦਾਦੇ ਦੀ ਦੇਸ਼ ਸੇਵਾ ਦੇ ਜਜ਼ਬੇ ਤੋਂ ਬਾਅਦ ਹੁਣ ਪੋਤੀ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਮੱਲ ਮਾਰ ਕੇ ਪਰਿਵਾਰ ਦਾ ਨਾਂ ਚਮਕਾਇਆ ਹੈ।ਭਾਰਤੀ ਦੀ ਇਸ ਬੇਮਿਸਾਲ ਸਫ਼ਲਤਾ 'ਤੇ ਉਸ ਦੇ ਪਿਤਾ ਸੰਦੀਪ ਕੁਮਾਰ ਖੇਪੜ ਅਤੇ ਮਾਤਾ ਪੂਜਾ ਰਾਣੀ ਖੇਪੜ ਨੇ ਗਹਿਰੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਭਾਰਤੀ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਅਤੇ ਸਕੂਲ ਦੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਹੀ ਸੰਭਵ ਹੋ ਸਕੀ ਹੈ।ਭਾਰਤੀ ਖੇਪੜ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਸ਼ਖ਼ਸੀਅਤਾਂ ਅਤੇ ਸਨੇਹੀਆਂ ਵੱਲੋਂ ਖੇਪੜ ਪਰਿਵਾਰ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਬੱਚੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਜਾ ਰਹੀ ਹੈ।

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ