ਕੋਟਕਪੂਰਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦਿੱਲੀ ਵੱਲੋਂ ਦੇਸ਼ ਭਰ ਵਿੱਚ ਲਈ ਜਾਂਦੀ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੇ ਘੋਸ਼ਿਤ ਕੀਤੇ ਨਤੀਜੇ ਵਿੱਚ ਸਥਾਨਕ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦਾ ਨਤੀਜਾ ਕਾਬਿਲ-ਏ-ਤਾਰੀਫ ਰਿਹਾ, ਵਿਦਿਆਰਥੀਆਂ ਨੇ ਇਸ ਵਾਰ ਵੀ 100 ਫੀਸਦੀ ਨਤੀਜਾ ਪ੍ਰਾਪਤ ਕੀਤਾ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਚੰਗਾ ਨਤੀਜਾ ਆਉਣ ਤੇ ਬੱਚਿਆਂ ਨੇ ਮਠਿਆਈ ਵੰਡ ਕੇ ਖੁਸ਼ੀ ਜਾਹਿਰ ਕੀਤੀ। ਜਿਸ ਵਿੱਚ (ਕਾਮਰਸ) ਵਿੱਚੋ ਤੁਸ਼ਾਰ ਭੰਡਾਰੀ ਨੇ 96.8 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਅਲੀਸ਼ਾ ਰਾਣੀ ਅਤੇ ਲਵਦੀਪ ਸਿੰਘ ਨੇ 96.2 ਫੀਸਦੀ ਪ੍ਰਾਪਤ ਕਰਕੇ ਦੂਜਾ ਸਥਾਨ, ਜੈਸਮੀਨ ਕੌਰ 91 ਫੀਸਦੀ ਅਤੇ ਦਮਨਪ੍ਰੀਤ ਸਿੰਘ ਨੇ 90.6 ਫੀਸਦੀ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। (ਸਾਇੰਸ) ਵਿੱਚੋਂ ਪਹਿਲੇ ਸਥਾਨ ’ਤੇ ਰਾਜਪ੍ਰੀਤ ਕੌਰ ਨੇ 97 ਫੀਸਦੀ ਅੰਕ ਪ੍ਰਾਪਤ ਕੀਤੇ, ਆਰਟਸ ਵਿੱਚੋਂ ਸਹਿਲਪ੍ਰੀਤ ਸਿੰਘ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ’ਤੇ ਰਿਹਾ। (ਅਕਾਉਂਟ) ਵਿੱਚੋਂ ਤੁਸ਼ਾਰ ਭੰਡਾਰੀ ਨੇ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਪੂਰੇ ਜਿਲੇ ਵਿੱਚੋ ਪਹਿਲੇ ਸਥਾਨ ’ਤੇ ਰਿਹਾ, ਅਲੀਸਾ ਨੇ 100 ਵਿੱਚੋਂ 99 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਲਵਪ੍ਰੀਤ ਸਿੰਘ ਨੇ 98 ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਜਿਲ੍ਹਾ ਫਰੀਦਕੋਟ ਵਿੱਚ ਟਾਪ ਕੀਤਾ ਤੇ ਰਾਸ਼ਟਰ ਪੱਧਰ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਚੇਅਰਮੈਨ ਪਵਨ ਮਿੱਤਲ, ਸਰਪ੍ਰਸਤ ਅਸ਼ੋਕ ਚਾਵਲਾ ਨੇ ਇਸ ਪ੍ਰਾਪਤੀ ਲਈ ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨਾਕਸ਼ੀ ਸ਼ਰਮਾ ਨੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਤੇ ਉਹਨਾਂ ਦੀ ਪ੍ਰੇਰਨਾ ਦੀ ਸਰਾਹਨਾ ਕਰਦੇ ਹੋਏ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਭਵਿੱਖ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਚੇਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਦੇ ਮਾਤਾ ਪਿਤਾ ਦੀ ਹਾਜਰੀ ਵਿੱਚ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਮਾਪਿਆਂ ਨੇ ਵੀ ਅਧਿਆਪਕ ਸਹਿਬਾਨ ਦੀ ਪ੍ਰਸੰਸਾ ਕੀਤੀ, ਇਸ ਉਪਲੱਬਧੀ ਨਾਲ ਪੂਰੇ ਇਲਾਕੇ ਵਿਚ ਮਾਣ ਅਤੇ ਖੁਸੀ ਦੀ ਲਹਿਰ ਦੌੜ ਗਈ।