Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਾਰਡ ਨੰਬਰ 6 ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ‘ਲੱਡੂਆਂ’ ਨਾਲ ਤੋਲਿਆ

May 16, 2026 05:20 PM
Rozana Sehaj times
ਕੋਟਕਪੂਰਾ : ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਜੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ 29 ਵਾਰਡਾਂ ਲਈ ਐਲਾਨੇ ਗਏ ‘ਆਪ’ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਮੁਹਿੰਮ ਭਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਥਾਨਕ ਵਾਰਡ ਨੰਬਰ 6 ਵਿੱਚ ‘ਆਪ’ ਵਰਕਰ ਬੀਬਾ ਅਮਨਦੀਪ ਕੌਰ ਦੇ ਗ੍ਰਹਿ ਵਿਖੇ ਹਾਜ਼ਰੀ ਭਰੀ ਅਤੇ ਪਾਰਟੀ ਉਮੀਦਵਾਰ ਪਿ੍ਰੰਸ ਬਹਿਲ ਦੇ ਹੱਕ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ। ਬੀਬਾ ਅਮਨਦੀਪ ਕੌਰ ਸਮੇਤ ਉੱਥੇ ਇਕੱਤਰ ਹੋਏ ਵਾਰਡ ਦੇ ਸੂਝਵਾਨ ਲੋਕਾਂ ਵੱਲੋਂ ਅਥਾਹ ਪਿਆਰ ਬਖਸ਼ਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ‘ਲੱਡੂਆਂ’ ਨਾਲ ਤੋਲ ਕੇ ਸਨਮਾਨਿਤ ਕੀਤਾ ਗਿਆ ਅਤੇ ਚੋਣਾਂ ਵਿੱਚ ਪੂਰਨ ਸਮਰਥਨ ਦੇਣ ਦਾ ਭਰੋਸਾ ਵੀ ਦਿਵਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਜੋ ਵਾਅਦੇ ਪੰਜਾਬ ਵਾਸੀਆਂ ਨੇ ਕੀਤੇ ਗਏ ਸਨ, ਉਹ ਲਗਭਗ ਪੂਰੇ ਹੋ ਰਹੇ ਹਨ। ਉਹਨਾਂ ਆਖਿਆ ਕਿ ਜਲਦੀ ਹੀ ਔਰਤਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ 1000 ਰੁਪਏ ਵਾਲੀ ਗਰੰਟੀ ਵੀ ਪੂਰੀ ਹੋਣ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਸਿਮਰਨਜੀਤ ਸਿੰਘ ਕੌਂਸਲਰ, ਵਾਰਡ ਨੰਬਰ 6 ਤੋਂ ਪਾਰਟੀ ਦੇ ਉਮੀਦਵਾਰ ਪਿ੍ਰੰਸ ਬਹਿਲ, ਜਸਪ੍ਰੀਤ ਕੌਰ ਜੱਸੀ ਕਲਿਆਣ ਅਤੇ ਹੋਰ ਪਤਵੰਤੇ ਸੱਜਣ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ